Sunday, March 16, 2025
Breaking News

ਪੀਲੀਭੀਤ ਦੇ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ ਯੋਗ ਮੁਆਵਜ਼ਾ – ਲੋਧੀਨੰਗਲ

PPN1704201604ਗੁਰਦਾਸਪੁਰ, 17 ਅਪ੍ਰੈਲ (ਨਰਿੰਦਰ ਬਰਨਾਲ)- ਲਖਬੀਰ ਸਿੰਘ ਲੋਧੀਨੰਗਲ ਹਲਕਾ ਇੰਚਾਰਜ ਬਟਾਲਾ ਸ਼ਰੋਮਣੀ ਅਕਾਲੀ ਦਲ ਬਾਦਲ ਨੇ ਪੀਲੀਭੀਤ, ਉੱਤਰਪ੍ਰਦੇਸ਼ ਵਿਚ ਮਾਰੇ ਗਏ ਨਿਰਦੋਸ਼ ਸਿੱਖਾਂ ਦੇ ਹੱਕ ਵਿਚ ਹਾਅ ਦਾ ਮਾਅਰਾ ਮਾਰਿਆ ਹੈ ਅਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜਾ ਦੇਣ ਦੀ ਗੱਲ ਕਹੀ ਹੈ।  ਸ. ਲੋਧੀਨੰਗਲ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਪੀੜ ਪਰਿਵਾਰਾਂ ਨੇ ਦੋਸ਼ੀਆਂ ਵਿਰੁੱਧ ਵੱਡੀ ਕਾਨੂੰਨੀ ਲੜਾਈ ਲੜੀ ਹੈ ਅਤੇ ਗਹਿਰਾ ਦੁੱਖ ਭੋਗਿਆ ਹੈ। ਉਨਾਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਸਮੇਤ ਕੇਂਦਰ ਸਰਕਾਰ ਕੋਲੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਿਹਾ ਕਿ ਇਨਾਂ ਪੀੜਤ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।  ਉਨਾਂ ਅੱਗੇ ਕਿਹਾ ਕਿ ਜਿਸ ਤਰਾਂ 1984 ਦੇ ਕਤਲੇਆਮ ਦੌਰਾਨ ਨਿਰਦੋਸ਼ ਸਿੱਖਾਂ ਤੇ ਕਹਿਰ ਢਾਹਿਆ ਗਿਆ ਸੀ ਓਸੇ ਤਰਾਂ ਪੀਲੀਭੀਤ ਵਿਚ ਸਿੱਖਾਂ ਤੇ ਜੁਲਮ ਕਰਕੇ ਉਨਾਂ ਨੂੰ ਸ਼ਹੀਦ ਕੀਤਾ ਗਿਆ। ਸ. ਲੋਧੀਨੰਗਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੇ ਰੈੱਡ ਕਾਰਡ ਬਣਾਉਣ ਦੇ ਨਾਲ-ਨਾਲ ਇਨਾਂ ਪਰਿਵਾਰਾਂ ਨਾਲ ਹਮਦਰਦੀ ਜਿਤਾਉਦਿਆਂ ਸਮੇਂ ਦੀਆਂ ਸਰਕਾਰਾਂ ਨੂੰ ਪੀੜਤ ਪਰਿਵਾਰਾਂ ਦੀ ਅੱਗੇ ਹੋ ਕੇ ਮਦਦ ਕਰਨੀ ਚਾਹੀਦੀ ਹੈ ਤਾਂ ਜੋਂ ਇਨਾਂ ਜੋ ਲੰਮਾਂ ਸੰਤਾਪ ਹੰਢਾਇਆ ਹੈ, ਉਸ ਬਦਲੇ ਇਨਾਂ ਪਰਿਵਾਰਾਂ ਦੇ ਜਖਮਾਂ ਤੇ ਮੱਲਮ ਪੱਟੀ ਲੱਗ ਸਕੇ। ਉਨਾਂ ਕਿਹਾ ਕਿ ਪਰਿਵਾਰ ਦਾ ਦੁੱਖ ਤਾਂ ਨਹੀਂ ਘਟਾਇਆ ਜਾ ਸਕਦਾ ਪਰ ਉੁਨਾਂ ਦੀ ਮਦਦ ਕਰਕੇ ਸਰਕਾਰਾਂ ਆਪਣਾ ਰੋਲ ਜਰੂਰ ਅਦਾ ਕਰ ਸਕਦੀਆਂ ਹਨ। ਉਨਾਂ ਜੋਰ ਦੇ ਕੇ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੀ ਹਰ ਤਰਾਂ ਨਾਲ ਮਦਦ ਕਰਨ ਲਈ ਹਰ ਵੇਲੇ ਤਿਆਰ ਹਨ ਅਤੇ ਉਨਾਂ ਨੂੰ ਮੁਆਵਜਾ ਦੇਣ ਦੀ ਉਹ ਪੁਰਜੋਰ ਵਕਾਲਤ ਕਰਦੇ ਹਨ। ਉਨਾਂ ਕਿਹਾ ਕਿ ਪੀੜਤ ਪਰਿਵਾਰਾਂ ਨਾਲ ਉਨਾਂ ਨੂੰ ਗਹਿਰੀ ਹਮਦਰਦੀ ਹੈ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …

Leave a Reply