ਨਵੀਂ ਦਿੱਲੀ, 17, ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਬਾਲਾ ਸਾਹਿਬ (ਨੇੜੇ ਆਸ਼ਰਮ) ਵਿਖੇ ਮੰਗਲਵਾਰ 19 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਲਖਬੀਰ ਸਿੰਘ ਦਾ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਚਰਨ ਸਿੰਘ ਗੁਰ ਸ਼ਬਦ ਦੀ ਕੱਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ, ਦਿੱਲੀ ਫੇਰੀ ਅਤੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ (ਪਟਿਆਲਾ), ਭਾਈ ਗੁਰਦੇਵ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਅਮਰਿੰਦਰ ਸਿੰਘ ਤਾਲਬ (ਗੁ. ਸਸਿਗੰਜ ਸਾਹਿਬ) ਅਤੇ ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥੇ ਗਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰ ਗੁਰੂ ਸਹਿਬ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ। ਸ. ਰਾਣਾ ਨੇ ਦਸਿਆ ਕਿ ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰ, ਉਨ੍ਹਾਂ ਨਾਲ ਵਰਤਮਾਨ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media