ਜੰਡਿਆਲਾ ਗੁਰੂ, 17 ਅਪ੍ਰੈਲ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੁ ਤੋਂ ਯੂਥ ਅਕਾਲੀ ਦਲ ਦੇ ਨੋਜਵਾਨ ਆਗੂ ਸਰਬਜੀਤ ਸਿੰਘ ਸੋਨੂੰ ਵਲੋਂ ਬੀਤੇ ਕਲ੍ਹ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਵਰੁਣ ਰੂਜਮ ਨੂੰ ਉਹਨਾਂ ਦੇ ਦਫਤਰ ਵਿੱਚ ਸਵਾਗਤ ਕਰਦੇ ਹੋਏ ਸਨਮਾਨਿਤ ਕੀਤਾ ਅਤੇ ਰਾਮਨੋਮੀ ਦੀ ਵਧਾਈ ਦਿਤੀ।ਇਸ ਮੋਕੇ ਸੋਨੂੰ ਜੰਡਿਆਲਾ ਵਲੋਂ ਨਸ਼ੇ ਅਤੇ ਭਰੂਣ ਹੱਤਿਆ ਦੇ ਖਿਲਾਫ ਜੰਡਿਆਲਾ ਗੁਰੂ ਵਿੱਚ ਜਲਦੀ ਹੀ ਇਕ ਜਾਗਰੂਕ ਕੈਂਪ ਲਗਾਉਣ ਲਈ ਉਹਨਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆ।ਉਹਨਾਂ ਕਿਹਾ ਕਿ ਅੰਮ੍ਰਿਤਸਰ ਨੂੰ ਹਮੇਸ਼ਾਂ ਦੀ ਤਰ੍ਹਾਂ ਇਕ ਵਾਰ ਫਿਰ ਇਮਾਨਦਾਰ ਨੌਜਵਾਨ ਡਿਪਟੀ ਕਮਿਸ਼ਨਰ ਮਿਲੇ ਹਨ, ਜੋ ਖੁਦ ਇਸ ਨਸ਼ੇ ਦੀ ਦਲਦਲ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸ ਮੋਕੇ ਉਹਨਾਂ ਦੇ ਨਾਲ ਦਿਨੇਸ਼ ਸ਼ਰਮਾ ਯੂਥ ਆਗੂ ਵੀ ਹਾਜਿਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media