ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਆਪਣੇ ਦੋ ਸਾਲ ਦੇ ਕਾਰਜਕਾਲ ਦੀ ਸ਼ੁਰੂਆਤ ਕੀਤੀ ਗਈ। ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਬਠਿੰਡਾ ਪ੍ਰੈਸ ਕਲੱਬ ਦੀ ਇਮਾਰਤ ਵਿੱਚ ਐਤਵਾਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਵਾਏ ਗਏ। ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਅਤੇ ਕਲੱਬ ਮੈਂਬਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੂੰ ਕਲੱਬ ਮੈਂਬਰਾਂ ਨੇ ਸ੍ਰਵਨ ਕੀਤਾ। ਇਸ ਤੋਂ ਬਾਅਦ ਗੁਰੂ ਕਾ ਲੰਗਰ (ਛੋਲੇ ਪੂਰੀਆਂ ) ਲਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਰਜੈਦੀਪ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਇੱਕਮੁੱਠ ਕਰਨ ਅਤੇ ਪ੍ਰੈਸ ਕਲੱਬ ਦੀ ਬਿਹਤਰੀ ਲਈ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਲਈ ਉਨ੍ਹਾਂ ਦੇ ਮਨ ਵਿੱਚ ਕਈ ਯੋਜਨਾਵਾਂ ਹਨ ਜੋ ਸਮਾਂ ਆਉਣ ‘ਤੇ ਨੇਪਰੇ ਚਾੜ੍ਹੀਆਂ ਜਾਣਗੀਆਂ। ਪ੍ਰੈਸ ਕਲੁੱਬ ਦੀ ਨਵੀਂ ਚੁਣੀ ਗਈ ਟੀਮ ਨੇ ਕਿਹਾ ਕਿ ਪੱਤਰਕਾਰਤਾ ਦੇ ਮਿਆਰ ਨੂੰ ਕਾਇਮ ਰੱਖਣ ਲਈ ਵੀ ਉਹ ਪੱਤਰਕਾਰਾਂ ਨਾਲ ਮਿਲ ਕੇ ਯਤਨ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਦੀ ਸਹੂਲਤ ਲਈ ਪ੍ਰੈਸ ਕਲੱਬ ਅੰਦਰ ਵਾਈਫਾਈ ਇੰਟਰਨੈਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਮੌਕੇ ਪੁੱਜੇ ਵੱਡੀ ਗਿਣਤੀ ਪੱਤਰਕਾਰ ਭਾਈਚਾਰੇ ਨੇ ਵਿਸਵਾਸ਼ ਦੁਆਇਆ ਕਿ ਉਹ ਕਲੱਬ ਦੀ ਬਿਹਤਰੀ ਅਤੇ ਭਾਈਚਾਰੇ ਦੀ ਭਲਾਈ ਲਈ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਨੂੰ ਪੂਰਾ ਸਹਿਯੋਗ ਦੇਣਗੇ। ਭੋਗ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਹਾਜ਼ਰੀ ਭਰੀ। ਪ੍ਰੈਸ ਕਲੱਬ ਦੇ ਪ੍ਰਧਾਨ ਰਜੈਦੀਪ, ਸੀਨੀਅਰ ਮੀਤ ਪ੍ਰਧਾਨ ਜਸਕਰਨ ਮੀਤ, ਮੀਤ ਪ੍ਰਧਾਨ ਰਾਜੇਸ਼ ਨੇਗੀ, ਜਨਰਲ ਸਕੱਤਰ ਸਚਿਨ ਸ਼ਰਮਾ, ਸੈਕਟਰੀ ਗੁਰਤੇਜ ਸਿੰਘ ਸਿੱਧੂ, ਜੁਆਇੰਟ ਸੈਕਟਰੀ ਅਸ਼ਵਨੀ ਕਾਕਾ ਅਤੇ ਖ਼ਜਾਨਚੀ ਵਿਨੋਦ ਬਾਂਸਲ ਨੇ ਕਲੱਬ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਕੀਤਾ। ਅੰਤ ਵਿਚ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੇ ਮੈਂਬਰਾਂ ਅਵਤਾਰ ਸਿੰਘ, ਕੇਵਲ ਸਿੰਘ ਗੁਰਿੰਦਰਪਾਲ ਸਿੰਘ ਸਾਹਨੀ ਅਤੇ ਗੁਰਦਰਸ਼ਨ ਸਿੰਘ ਵਲੋਂ ਹਰ ਸਮਾਗਮ ਦੀ ਤਰ੍ਹਾਂ ਇਨ੍ਹਾਂ ਅਹੁੱਦੇਦਾਰਾਂ ਨੂੰ ”ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਦੇ ਸਨਮਾਨਤ ਕੀਤਾ ਗਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media