Friday, July 5, 2024

ਪੰਚਾਇਤਾਂ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ- ਮਜੀਠੀਆ

PPN1804201620ਕੱਥੂਨੰਗਲ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰਾਂ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਵਿੱਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਸ. ਮਜੀਠੀਆ ਨੇ ਅੱਜ ਪਿੰਡ ਪਤਾਲ ਪੁਰੀ ਦੇ ਵਿਕਾਸ ਕੰਮਾਂ ਲਈ 35 ਲਖ ਰੁਪਏ ਦੀ ਗਰਾਂਟ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਨੂੰ ਸਾਲਾਨਾ 50 ਹਜ਼ਾਰ ਰੁਪਏ ਦਾ ਮੁਫ਼ਤ ਇਲਾਜ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਾ ਪ੍ਰੀਮੀਅਮ ਪੰਜਾਬ ਸਰਕਾਰ ਵੱਲੋਂ ਖੁਦ ਭਰਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀਆਂ ਰਾਹੀਂ ਚਲਾਈ ਜਾ ਰਹੀ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਫਾਰਮ ਭਰਨ। ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਵਿੱਤੀ ਸਾਧਨਾਂ ਦੀ ਘਾਟ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਵਿੱਦਿਆ ਵਾਸਤੇ 5 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦੇਣ ਦੀ ਸਕੀਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜਾਇਦਾਦਾਂ ਦੇ ਵੱਧ ਰਹੇ ਝਗੜੇ ਅਤੇ ਵਿਵਾਦਾਂ ਦਾ ਹੱਲ ਕਰਨ ਲਈ ਅਚੱਲ ਜਾਇਦਾਦ ਦੀ ਖੂਨ ਦੇ ਰਿਸ਼ਤਿਆਂ ਵਿੱਚ ਤਬਦੀਲੀ ‘ਤੇ ਲੱਗਣ ਵਾਲੀ ਅਸ਼ਟਾਮ ਡਿਊਟੀ ਪੂਰੀ ਤਰਾਂ ਮੁਆਫ਼ ਕਰ ਦਿੱਤੀ ਹੈ, ਇਸ ਲਈ ਸਾਰੇ ਲੋਕ ਜਿੰਨਾ ਦੇ ਜਾਇਦਾਦ ਸਬੰਧੀ ਕਾਗ਼ਜ਼ਾਤ ਸਿੱਧੇ ਕਰਨ ਵਾਲੇ ਹਨ, ਉਹ ਇਸ ਮੁਆਫ਼ੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਅਤੇ ਬਜ਼ੁਰਗਾਂ ਤੇ ਵਿਧਵਾ ਔਰਤਾਂ ਨੂੰ ਪੈਨਸ਼ਨ ਯੋਜਨਾ ਦਾ ਲਾਭ ਲੈਣ ਬਾਰੇ ਵੀ ਸੰਖੇਪ ਵਿੱਚ ਦੱਸਿਆ। । ਇਸ ਮੌਕੇ ਉਨ੍ਹਾਂ ਨਾਲ ਸ. ਤਲਬੀਰ ਸਿੰਘ ਗਿੱਲ, ਸ. ਜ਼ੈਲ ਸਿੰਘ ਗੋਪਾਲਪੁਰਾ, ਪ੍ਰੋ. ਸਰਚਾਂਦ ਸਿੰਘ, ਸਰਪੰਚ , ਜਸਪਾਲ ਸਿੰਘ ਪਤਾਲ ਪੁਰੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply