Friday, July 5, 2024

ਨੌਜਵਾਨਾਂ ਨੂੰ ਪੰਜਾਬ ਦੇ ਵਿਰਸੇ ਤੇ ਰਿਵਾਇਤੀ ਖੇਡਾਂ ਨਾਲ ਜੋੜੀ ਰੱਖਣ ਬੇਹਦ ਜ਼ਰੂਰੀ- ਮਜੀਠੀਆ

PPN1804201621ਕੱਥੂਨੰਗਲ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨੌਜਵਾਨ ਨੂੰ ਪੰਜਾਬ ਦੇ ਵਿਰਸੇ ਅਤੇ ਰਿਵਾਇਤੀ ਖੇਡਾਂ ਨਾਲ ਜੋੜੀ ਰੱਖਣ ਬੇਹਦ ਜ਼ਰੂਰੀ ਹਨ। ਸ. ਮਜੀਠੀਆ ਨੇ ਅੱਜ ਪਿੰਡ ਖਰਾਸ ਵਾਲਾ ਦੇ ਵਿਕਾਸ ਕੰਮਾਂ ਲਈ 28 ਲਖ ਰੁਪਏ ਦੀ ਗਰਾਂਟ ਦਿੱਤੀ ਅਤੇ ਵਿਕਾਸ ਕਾਰਜਾਂ ਦਾ ਨੀਂ ਪੱਥਰ ਵੀ ਰੱਖਿਆ। ਇਸ ਮੌਕੇ ਉਹਨਾਂ ਨੇ ਨੌਜਵਾਨ ਕਲੱਬਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਬੁਨਿਆਦੀ ਢਾਂਚਾ ਬਨਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਦਾਰਿਆਂ ਵਿੱਚ ਦਾਖ਼ਲੇ ਲਈ ਅਤੇ ਸਰਕਾਰੀ ਨੌਕਰੀਆਂ ਵਿੱਚ ਭਰਤੀ ਲਈ ਖਿਡਾਰੀਆਂ ਨੂੰ 3 ਫੀਸਦੀ ਵਿਸ਼ੇਸ਼ ਕੋਟਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਪਹਿਲੇ ਦਰਜੇ ਦੀ ਨੌਕਰੀਆਂ ਦੇ ਕੇ ਵੀ ਨਿਵਾਜਿਆ ਹੈ। ਇਸ ਮੌਕੇ ਮੇਜਰ ਸ਼ਿਵੀ, ਤਲਬੀਰ ਸਿੰਘ ਗਿੱਲ, ਪ੍ਰੋ. ਸਰਚਾਂਦ ਸਿੰਘ, ਗਗਨਦੀਪ ਸਿੰਘ ਭਕਨਾ, ਗੌਰਵ ਬੱਬਾ, ਸਰਪੰਚ ਸੁਗਰੀਨ ਤੇ ਪਤਵੰਤੇ ਸੱਜਣ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply