Friday, July 5, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਵਿਰਾਸਤੀ ਦਿਵਸ ਮਨਾਇਆ

PPN1804201626ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸੱਤਵੀਂ ਅਤੇ ਅੱਠਵਂੀ ਜਮਾਤ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਕੁਇਜ਼ ਵਿੱਚ ਵਿਸ਼ਵ ਵਿਰਸਾਤ ਨਾਲ ਸੰਬੰਧਿਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਇਸ ਮੁਕਾਬਲੇ ਵਿੱਚ ਟੀਮ-ਏ ਨੇ ਪਹਿਲਾ, ਟੀਮ-ਬੀ ਨੇ ਦੂਜਾ ਅਤੇ ਟੀਮ-ਡੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਵਿਰਸਤ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਵੱਲੋਂ ਅੱਜ ਦੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply