ਅੰਮ੍ਰਿਤਸਰ, 18 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਚੌਤੀਵਾਂ ਲੈਕਚਰ ਸੰਮੇਲਨ 25 ਅਪ੍ਰੈਲ 2016 ਨੂੰ ਸਵੇਰੇ 10.30 ਵਜੇ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਰੱਖਿਆ ਗਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜ਼ਰਬੇ ਰਾਹੀਂ ਖੋਜਕਾਰਾਂ ਅਤੇ ਲੇਖਕਾਂ ਦਾ ਮਾਰਗ ਦਰਸ਼ਨ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਵਿਚੋਂ ਕਿਸੇ ਇਕ ਵਿਸ਼ੇ ‘ਤੇ ਲੈਕਚਰ ਪੇਸ਼ ਕੀਤਾ ਜਾਂਦਾ ਹੈ। ਸ. ਬੇਦੀ ਨੇ ਦੱਸਿਆ ਕਿ ਇਹ ਲੈਕਚਰ ਡਾ. ਕੁਲਵੰਤ ਸਿੰਘ ਸੀਨੀਅਰ ਲੈਕਚਰਾਰ (ਰਿਟਾ.) ਪੰਜਾਬੀ ਵਿਭਾਗ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀਆਂ ਮਿੱਥਾਂ ਦਾ ਅਧਿਐਨ’ ਵਿਸ਼ੇ ‘ਤੇ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਸਿੱਧ ਵਿਦਵਾਨ ਪ੍ਰੋਫੈਸਰ ਡਾ. ਕਿਰਪਾਲ ਸਿੰਘ ਹਿਸਟੋਰੀਅਨ ਦੀ ਅਗਵਾਈ ਹੇਠ ਇਹ ਲੈਕਚਰ ਲੜੀ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਲੈਕਚਰ ਦੀ ਪ੍ਰਧਾਨਗੀ ਡਾ. ਐਸ ਪੀ ਸਿੰਘ ਸਾਬਕਾ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਕਰਨਗੇ ਅਤੇ ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ ਪ੍ਰੋ. ਵਾਇਸ ਚਾਂਸਲਰ (ਰਿਟਾ.) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਕਿਹਾ ਕਿ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਕੀਤੀ ਗਈ ਪੋਥੀ ‘ਜੀਵਨ ਬਿਰਤਾਂਤ ਸ੍ਰੀ ਗੁਰੂ ਹਰਿਰਾਇ ਸਾਹਿਬ ਭਾਗ ਦੂਜਾ’ ਵੀ ਰਿਲੀਜ਼ ਕੀਤੀ ਜਾਵੇਗੀ।ਇਹ ਇਸ ਲੜੀ ਦਾ 34ਵਾਂ ਲੈਕਚਰ ਹੋਵੇਗਾ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media