Saturday, June 29, 2024

ਸ਼੍ਰੋਮਣੀ ਕਮੇਟੀ ਦਾ ਉਪਰਾਲਾ- ਮੋਬਾਇਲ ਐਪ ਨਾਲ ਹੋਵੇਗਾ ਸਿੱਖੀ ਪ੍ਰਚਾਰ- ਬੇਦੀ

ਅੰਮ੍ਰਿਤਸਰ, 18 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸੰਗਤਾਂ ਨੂੰ ਵੈੱਬਸਾਈਟ ‘ਤੇ ਗੁਰਬਾਣੀ ਨਾਲ ਜੋੜਣ ਦੀ ਦਿੱਤੀ ਜਾ ਰਹੀ ਸੁਵਿਧਾ ਤੋਂ ਇਲਾਵਾ ਹੁਣ ਮੋਬਾਇਲ ਐਪ ਨਾਲ ਜੋੜਿਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜੋਕਾ ਸਮਾਂ ਟੈਕਨਾਲੋਜੀ ਦਾ ਹੈ ਇਸ ਲਈ ਸਮੇਂ ਦਾ ਹਾਣੀ ਬਣਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਮੋਬਾਇਲ ਐਪ ਜ਼ਰੀਏ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਮੋਬਾਇਲ ਐਪ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਦਾ ਫੈਸਲਾ ਕੀਤਾ ਗਿਆ ਹੈ ਤੇ ਇਹ ਕਾਰਜ ਜਲਦ ਹੀ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਲਾਈਵ ਕੀਰਤਨ ਦੇ ਨਾਲ-ਨਾਲ ਗੁਰਬਾਣੀ ਲਿਖਤ ਰੂਪ ਵਿੱਚ ਅਤੇ ਪੰਜਾਬੀਫ਼ਅੰਗਰੇਜ਼ੀ ਵਿਆਖਿਆ ਸਮੇਤ ਸੰਗਤਾਂ ਨੂੰ ਦਿਖਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰਬਾਣੀ ਡਿਸਪਲੇ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਇਲਾਵਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚਿਤ ਬਾਣੀ ਅਤੇ ਵਾਰਾਂ ਭਾਈ ਗੁਰਦਾਸ ਜੀ ਦੀਆਂ ਨੂੰ ਵੀ ਸ਼ਾਮਿਲ ਕੀਤਾ ਜਾ ਰਿਹਾ ਹੈ ਜਿਸ ਨਾਲ ਸੰਗਤ ਨੂੰ ਗੁਰਬਾਣੀ ਉਚਾਰਨ ਅਤੇ ਉਸ ਦੇ ਅਰਥ ਸਮਝਣ ਵਿੱਚ ਆਸਾਨੀ ਹੋਵੇਗੀ।ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੰਪਲੈਕਸ ਅੰਦਰ ਵੱਡੀਆਂ-ਛੋਟੀਆਂ ਸਕਰੀਨਾਂ ਰਾਹੀਂ ਗੁਰਬਾਣੀ ਡਿਸਪਲੇ ਕੀਤਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply