Thursday, December 26, 2024

ਜਰਮਨ ਵਿੱਚ ਗੁਰਦੁਆਰੇ ‘ਤੇ ਹਮਲਾ ਮੰਦਭਾਗਾ- ਸਰਨਾ

Paramjit Singh Sarna

ਨਵੀ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ (ਜਰਮਨੀ) ਵਿਚ ਹੋਏ ਬੰਬ ਧਮਾਕੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਦੀ ਧਾਰਮਿਕ ਭਾਵਨਾ ਨੂੰ ਭਾਰੀ ਠੇਸ ਪੁੱਜੀ ਹੈ।
ਜਾਰੀ ਇੱਕ ਬਿਆਨ ਰਾਹੀ ਸਰਨਾ ਨੇ ਕਿਹਾ ਕਿ ਬੰਬ ਧਮਾਕਾ ਹੋਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਤੇ ਹੋਰ ਸੰਗਤਾਂ ਜ਼ਖਮੀ ਹੋਈਆਂ ਹਨ ਜਿਹਨਾਂ ਨੂੰ ਜ਼ੇਰੇ ਇਲਾਜ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਸਿੱਖਾਂ ਨੇ ਜਰਮਨੀ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਸਿੱਖ ਧਰਮ ਦਾ ਸੰਕਲਪ ਹੀ ”ਨਾ ਕੋਈ ਬੈਰੀ ਨਾ ਬੇਗਾਨਾ ਵਾਲਾ” ਹੈ ਪਰ ਗੁਰੂਦੁਆਤੇ ਬੰਬ ਨਾਲ ਹਮਲੇ ਨੇ ਜਿਥੇ ਸਿੱਖਾਂ ਵਿੱਚ ਰੋਸ ਪੈਦਾ ਕੀਤਾ ਹੈ ਉਥੇ ਹੈਰਾਨਗੀ ਵੀ ਹੋਈ ਹੈ ਕਿ ਸਿੱਖਾਂ ਦੇ ਹਮਲਾ ਕਿਉ ਕੀਤਾ ਗਿਆ ਹੈ।ਉਨ੍ਹਾਂ ਜਰਮਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਘੋਖ ਪੜਤਾਲ ਕਰਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾ ਦਿੱਤੀ ਜਾਵੇ ਅਤੇ ਉਥੋਂ ਦੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply