Monday, July 8, 2024

ਦਸਵੀਂ ਦਿਹਾੜੇ ਮੌਕੇ ਢਾਡੀ ਅਤੇ ਕਵੀਸ਼ਰੀ ਦਰਬਾਰ ਮਨਾਇਆ

 PPN110509
ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੇ ਨਜਦੀਕੀ ਪਿੰਡ ਨੰਦਗੜ ਦੇ ਗੁਰਦੁਆਰਾ ਸਾਹਿਬ ਗੋਸ਼ਾਈਆਣਾ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਅਤੇ ਦਸਵੀਂ ਦੇ ਦਿਹਾੜੇ ਮੌਕੇ ਢਾਡੀ ਅਤੇ ਕਵੀਸ਼ਰੀ ਦਰਬਾਰ ਮਨਾਇਆ ਗਿਆ । ਇਸ ਸਮਾਗਮ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੇ ਵੀ ਸ਼ਿਰਕਤ ਕਰਕੇ ਸੰਗਤਾਂ ਦੇ ਦਰਸ਼ਨ ਕੀਤੇ। ਇਸ ਢਾਡੀ ਅਤੇ ਕਵੀਸ਼ਰੀ ਦਰਬਾਰ ‘ਚ ਸੁਖਵਿੰਦਰ ਸਿੰਘ ਸਤੰਤਰ ਪੱਕਾ ਕਲਾ, ਅਮਰਜੀਤ ਸਿੰਘ ਅਣਖ਼ੀ, ਭੋਲਾ ਸਿੰਘ ਪੰਛੀ, ਅਵਤਾਰ ਸਿੰਘ, ਗੁਰਦੇਵ ਸਿੰਘ ਮੱਲਣ ਆਦਿ ਨੇ ਕਵੀਸ਼ਰੀ ਅਤੇ ਢਾਡੀ ਵਾਰਾਂ ਗਾਇਣ ਕਰਕੇ ਇਸ ਸਮਾਗਮ ਦੀਆਂ ਰੋਣਕਾਂ ਵਿਚ ਚਾਰ ਚੰਦ ਲਗਾਏ। ਇਸ ਸਮਾਗਮ ਮੌਕੇ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਲਾ ਕੇ ਸੰਗਤਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ ਗਈ। ਇਸ  ਮੌਕੇ ਪ੍ਰਧਾਨ ਪਰਗਟ ਸਿੰਘ ਭੋਡੀਪੁਰਾ ਕੌਮੀ ਪ੍ਰਧਾਨ ਦਸਤਾਰ ਫੈਡਰੇਸ਼ਨ, ਜਗਪਾਲ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਅੰਗਰੇਜ਼ ਸਿੰਘ ਵਿੱਕੀ ਪੰਚ,ਪਰਵਿੰਦਰ ਸਿੰਘ ਰੰਧਾਵਾ, ਭੋਲਾ ਸਿੰਘ ਗਿੱਲਪੱਤੀ, ਸਿਵਰਾਜ ਸਿੰਘ ਨੰਦਗੜ, ਹਰਜਿੰਦਰ ਸਿੰਘ ਕਿਲੀ, ਮੰਗਲ ਸਿੰਘ ਪਥਰਾਲਾ ਤੋਂ ਇਲਾਵਾ ਹੋਰ ਵੀ ਸ਼ਹਿਰੀ ਅਤੇ ਪਿੰਡ ਵਾਸੀ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply