Friday, July 5, 2024

ਡਿਪਟੀ ਕਮਿਸ਼ਨਰ ਵਲੋਂ ਭੁੱਚੋ, ਰਾਮਪੁਰਾ, ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਦਾਣਾ ਮੰਡੀ ਭੁੱਚੋ,ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ੲਜੇਂਸੀਆ ਦੇ ਅੰਕੜੇ ਅਨੁਸਾਰ ਕਲ ਸ਼ਾਮ ਤੱਕ ਮੰਡੀਆਂ ਵਿੱਚ 38580 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 22206 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਕਣਕ ਦੀ ਖਰੀਦ ਸਬੰਧੀ ਕੋਈ ਵੀ ਸ਼ਿਕਾਇਤ ਸਬੰਧਤ ਅਫ਼ਸਰਾਂ ਨੂੰ ਦੇ ਸਕਦੇ ਹਨ ਅਤੇ ਆਪਣੇ ਵੱਡਮੁੱਲੇ ਵਿਚਾਰ ਵੀ ਸਾਂਝੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰਦਾਨ ਸਬੰਧੀ ਲੋੜੀਂਦੇ ਅਤੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਫ਼ਸਲ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪਨਗ੍ਰੇਨ, ਮਾਰਕਫੈਡ, ਵੇਅਰ ਹਾਊਸ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆਹੜ੍ਹਤੀਆਂ, ਕਿਸਾਨਾਂ ਆਦਿ ਨਾਲ ਗਲਬਾਤ ਕਰਦਿਆਂ ਯਕੀਨ ਦਵਾਇਆ ਕਿ ਮੰਡੀਆਂ ਵਿੱਚੋ ਕਣਕ ਖਰੀਦਣ ਦੇ 24 ਘੰਟਿਆਂ ਦੇ ਅੰਦਰ ਅੰਦਰ ਚੁਕਵਾ ਲਈ ਜਾਵੇਗੀ ਅਤੇ ਉਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਖਰੀਦ ਦੇ ਨਾਲ-ਨਾਲ ਲਿਫਟਿੰਗ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਬੰਧਤ ਫ਼ਸਲ ਦੀ ਖਰੀਦ ਪ੍ਰਬੰਧਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੀ ਸਫਾਈ, ਰੌਸ਼ਨੀ, ਪੀਣ ਵਾਲੇ ਪਾਣੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਬਾਰਦਾਨੇ ਅਤੇ ਢੋਆ-ਢੋਆਈ ਦਾ ਕੰਮ ਮੁਕੰਮਲ ਕੀਤਾ ਜਾਵੇ, ਲੇਬਰ ਅਤੇ ਲਿਫਟਿੰਗ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਖਰੀਦ ਏਜੰਸੀ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਕਣਕ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply