Friday, July 5, 2024

ਦਿੱਲੀ ਕਮੇਟੀ ਨੇ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸ ਕਰਾਉਣ ਵਾਸਤੇ ਸਕਿਲ ਡੇਵਲਪਮੈਂਟ ਸੈਲ ਦੀ ਸਥਾਪਨਾ

PPN1904201612ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਸਾਹਿਬ ਦੇ ਕਿਰਤ ਕਰਨ ਦੇ ਸੰਦੇਸ਼ ਨਾਲ ਜੋੜਨ ਅਤੇ ਤਰਸਯੋਗ ਲੋੜਵੰਦ ਹਾਲਾਤਾ ਤੋਂ ਕੱਢ ਕੇ ਆਪਣੇ ਪੈਰਾ ‘ਤੇ ਖੜਾ ਕਰਕੇ ਹੁਨਰਮੰਦ ਬਣਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਧਿਆਨ ਦੇਣ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਇਸ ਟੀਚੇ ਦੀ ਪ੍ਰਾਪਤੀ ਲਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦਫ਼ਤਰ ਵਿਖੇ ਸਕਿਲ ਡੇਵਲਪਮੈਂਟ ਸੈਲ ਦੀ ਸ਼ੁਰੂਆਤ ਕਰਦੇ ਹੋਏ ਕਮੇਟੀ ਮੈਂਬਰ ਗੁਰਵਿੰਦਰ ਪਾਲ ਸਿੰਘ ਮਾਲਵੀਅ ਨਗਰ ਨੂੰ ਬਤੌਰ ਚੇਅਰਮੈਨ ਸੇਵਾ ਸੌਂਪੀ।
ਆਪਣੇ ਟੀਚੇ ਦਾ ਖ਼ੁਲਾਸਾ ਕਰਦੇ ਹੋਏ ਜੀ.ਕੇ. ਨੇ ਦੱਸਿਆ ਕਿ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਘਟਗਿਣਤੀ ਕੌਮਾਂ ਦੀ ਭਲਾਈ ਲਈ ਕਈ ਸਕੀਮਾਂ ਘਟ ਪੜ੍ਹੇ ਲਿੱਖੇ ਬੇਰੁਜ਼ਗਾਰ ਬੱਚਿਆਂ ਨੂੰ ਸਮਰਪਿਤ ਹੋ ਕੇ ਚਲਾਈਆਂ ਜਾਂਦੀਆਂ ਹਨ ਪਰ ਜਾਣਕਾਰੀ ਦੀ ਕਮੀ ਦੇ ਕਾਰਨ ਵੱਡੀ ਗਿਣਤੀ ਵਿਚ ਸਿੱਖ ਬੱਚੇ ਅਜਿਹੇ ਕਿੱਤਾ ਮੁੱਖੀ ਕੋਰਸਾ ਦਾ ਹਿੱਸਾ ਬਣਨ ਤੋਂ ਰਹਿ ਜਾਂਦੇ ਸਨ। ਜਿਸ ਕਰਕੇ ਕਮੇਟੀ ਵੱਲੋਂ ਫ਼ੀਸ ਮੁਆਫ਼ੀ ਸਕੀਮਾਂ ਦਾ ਵੱਡੇ ਪੱਧਰ ਤੇ ਬੱਚਿਆਂ ਤਕ ਫਾਇਦਾ ਪਹੁੰਚਾਉਣ ਤੋਂ ਬਾਅਦ ਹੁਣ ਕਿੱਤਾ ਮੁੱਖੀ ਕੋਰਸਾਂ ਅਤੇ ਘਰੇਲੂ ਉਦਯੋਗ ਧੰਧਿਆਂ ਦੀ ਸਥਾਪਨਾ ਦੀ ਸਿਖਲਾਈ ਦੇ ਕੇ ਗੁਰੂ ਸਾਹਿਬ ਦੇ ਕਿਰਤ ਕਰਨ ਦੇ ਸਿਧਾਂਤ ਦੀ ਪ੍ਰੋੜਤਾ ਤੇ ਜੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਉ-ਚ ਸਿੱਖਿਆ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਜਤਿੰਦਰਪਾਲ ਸਿੰਘ ਗੋਲਡੀ, ਅਮਰਜੀਤ ਸਿੰਘ ਪਿੰਕੀ, ਕਾਨੂੰਨੀ ਵਿਭਾਗ ਮੁੱਖੀ ਜਸਵਿੰਦਰ ਸਿੰਘ ਜੌਲੀ ਅਤੇ ਅਕਾਲੀ ਆਗੂ ਵਿਕਰਮ ਸਿੰਘ ਮੌਜੂਦ ਸਨ। ਗੁਰਵਿੰਦਰ ਪਾਲ ਸਿੰਘ ਨੇ ਜੀ.ਕੇ. ਦਾ ਧੰਨਵਾਦ ਕਰਦੇ ਹੋਏ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਭਰੋਸਾ ਵੀ ਦਿੱਤਾ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply