Friday, July 5, 2024

ਦਿੱਲੀ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮਨਾਇਆ ਗਿਆ

PPN1904201613ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਨਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਢਾਡੀ ਜਥਾ ਭਾਈ ਅਮਰਿੰਦਰ ਸਿੰਘ ਤਾਲਬ ਅਤੇ ਕਵੀ ਸੱਜਣਾ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਿਰੌਲੀ ਵਿਖੇ 7.5 ਏਕੜ ਦੇ ਪਾਰਕ ਵਿਚ ਉਸਾਰੀ ਜਾ ਰਹੀ ਯਾਦਗਾਰ ਦਾ ਉਸਾਰੀ ਕਾਰਜ ਦੇਖਣ ਦੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਦੀ ਅਗਵਾਹੀ ਵਾਲੀ ਕਮੇਟੀ ਨੂੰ ਸੌਂਪੇ ਜਾਉਣ ਦੀ ਜਾਣਕਾਰੀ ਦਿੱਤੀ।
ਜੀ.ਕੇ. ਨੇ ਦਾਅਵਾ ਕੀਤਾ ਕਿ ਉਕਤ ਯਾਦਗਾਰ ਦਿੱਲੀ ਦੀ ਸੰਗਤਾਂ ਦੀ ਝੋਲੀ ਵਿਚ ਪੈਣ ਵਾਲੀ ਐਸੀ ਬੇਮਿਸਾਲ ਕੌਮ ਦੀ ਜਾਇਦਾਦ ਹੋਵੇਗੀ ਜਿਸਨੂੰ ਆਉਣ ਵਾਲੀ ਪੀੜ੍ਹਿਆਂ ਵੀ ਯਾਦ ਰੱਖਣਗੀਆ। ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਦੀ ਵੀ ਸੰਗਤਾਂ ਨੂੰ ਜੀ.ਕੇ. ਨੇ ਜਾਣਕਾਰੀ ਦਿੱਤੀ। ਸੇਵਾ ਮਿਲਣ ‘ਤੇ ਧੰਨਵਾਦ ਜਤਾਉਂਦੇ ਹੋਏ ਭੋਗਲ ਨੇ ਕਮੇਟੀ ਵੱਲੋਂ ਸਿੱਖ ਇਤਿਹਾਸ ਨੂੰ ਸੰਭਾਲਣ ਵਾਸਤੇ ਕੀਤੇ ਜਾ ਰਹੇ ਕਾਰਜਾਂ ਨੂੰ ਅਗਾਹਵੱਧੂ ਸੋਚ ਵਾਲੇ ਪ੍ਰਬੰਧ ਵਜੋਂ ਵੀ ਪਰਿਭਾਸ਼ਿਤ ਕੀਤਾ। ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਕਮੇਟੀ ਮੈਂਬਰ ਜਤਿੰਦਰ ਪਾਲ ਸਿੰਘ ਗੋਲਡੀ ਅਤੇ ਮਨਮੋਹਨ ਸਿੰਘ ਨੇ ਨਿਭਾਈ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply