Friday, July 5, 2024

ਫਾਜ਼ਿਲਕਾ ਜਿਲ੍ਹੇ ਵਿੱਚ ਮੁਫ਼ਤ ਬਿਜਲੀ ਦਾ 50 ਹਜ਼ਾਰ ਕਿਸਾਨਾਂ ਨੂੰ ਮਿਲਦਾ ਹੈ ਲਾਭ- ਜਿਆਣੀ

PPN1904201616ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰ ਦੀ ਇਸ ਪਹਿਲ ਦਾ 50626 ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ।  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਕਿਸਾਨਾਂ ਲਈ ਵਿਸ਼ੇਸ਼ ਤੌਰ ਤੇ ਸਹਾਈ ਸਿੱਧ ਹੋ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚੂਲੇ ਵਿੱਤੀ ਵਰ੍ਹੇ ਦੌਰਾਨ ਕੁੱਲ 5600 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾਣੀ ਹੈ। ਜਦ ਕਿ ਇਸ ਤੋਂ ਪਹਿਲਾਂ ਪਿੱਛਲੇ 9 ਸਾਲਾਂ ਵਿਚ ਸੂਬਾ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ 32666 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਜਿਸ ਦਾ 10 ਲੱਖ 29 ਹਜ਼ਾਰ 579 ਕਿਸਾਨਾਂ ਨੂੰ ਲਾਭ ਹੋਇਆ ਹੈ। ਇਸ ਤੋਂ ਬਿਨ੍ਹਾਂ ਸੂਬਾ ਸਰਕਾਰ ਨੇ ਪਿੱਛਲੇ ਸਮੇਂ ਦੌਰਾਨ ਰਾਜ ਦੇ ਕਿਸਾਨਾਂ ਨੂੰ 2 ਲੱਖ 38 ਹਜ਼ਾਰ 879 ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਹਨ, ਜਦ ਕਿ ਗਰੀਨ ਟ੍ਰਿਬਿਊਨਲ ਦੀ ਰੋਕ ਹਟਣ ਤੋਂ ਬਾਅਦ 1 ਲੱਖ 65 ਹਜ਼ਾਰ ਹੋਰ ਕੂਨੈਕਸ਼ਨ ਵੀ ਜਲਦ ਜਾਰੀ ਕੀਤੇ ਜਾ ਰਹੇ ਹਨ।
ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਡਿਵੀਜਨਾਂ ਹਨ। ਜਿੰਨ੍ਹਾਂ ਵਿਚੋਂ ਫਾਜ਼ਿਲਕਾ ਡਿਵੀਜ਼ਨ ਵੱਲੋਂ 20090 ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਉਪਲਬੱਧ ਕਰਵਾਈ ਜਾ ਰਹੀ ਹੈ। ਅਬੋਹਰ ਡਿਵੀਜਨ ਵਿਚ 5316 ਕਿਸਾਨਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਰਿਹਾ ਹੈ ਜਦ ਕਿ ਪਾਵਰ ਨਿਗਮ ਦੀ ਜਲਾਲਾਬਾਦ ਡਿਵੀਜਨ ਵੱਲੋਂ 25 ਹਜਾਰ 220 ਕਿਸਾਨਾਂ ਨੂੰ ਮੁਫ਼ਤ ਬਿਜਲੀ ਉਪਲਬੱਧ ਕਰਵਾਈ ਜਾ ਰਹੀ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply