Wednesday, July 3, 2024

10 ਰੋਜ਼ਾ“ਗਾਂਵ ਉਦੇਅ ਸੇ ਭਾਰਤ ਦੇਅ” ਤਹਿਤ ਪਿੰਡ ਸਿੰਬਲੀ ਗੁਜਰਾਂ ਵਿੱਚ ਮਿੱਟੀ ਪਰਖ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

PPN1904201620

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਉਚਿਤ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਾ. ਬੀ. ਆਰ ਅੰਬੇਦਕਰ ਦੇ 125 ਵੇਂ ਜਨਮ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇੇ 10 ਰੋਜ਼ਾ“ਗਾਂਵ ਉਦੇਅ ਸੇ ਭਾਰਤ ਦੇਅ” ਅਭਿਆਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਆਦੇਸ਼ਾਂ ਅਤੇ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਸਿੰਬਲੀ ਗੁਜਰਾਂ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਹੇ।ਇਸ ਮੌਕੇ ਕੀਤੀ ਪੇਂਡੂ ਕਿਸਾਨ ਸਭਾ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਕਿਸਾਨਾਂ ਤੋਂ ਖੇਤੀਬਾੜੀ ਵਿੱਚ ਸੁਧਾਰਾਂ ਲਈ ਸੁਝਾੳ ਵੀ ਲਏ ਗਏ।
ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਭੋਂਅ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ।ਉਨਾਂ ਕਿਹਾ ਕਿ ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ ,ਖਾਰੀ ਅੰਗ,ਜੀਵਕ ਕਾਰਬਨ ਅਤੇ ਜ਼ਰੂਰੀ ਖੂਰਾਕੀ ਤੱਤਾਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਮਿਲਦੀ ਹੈ।ਉਨਾਂ ਕਿਹਾ ਕਿ ਫਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚਾਹਵਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਰਸਾਇਣਕ ਖਾਦਾਂ ਦੀ ਵਰਤੋਂ ਕਰਨ।ਉਨਾਂ ਕਿਹਾ ਕਿ ਖਪਤਕਾਰਾਂ ਵਿੱਚ ਜੈਵਿਕ ਖੇਤੀ ਜਿਨਸਾਂ ਦੀ ਵਧ ਰਹੀ ਮੰਗ ਨੂੰ ਪੂਰਿਆਂ ਕਰਨ ਲਈ ਰਸਾਇਣਕ ਖਾਦਾਂ, ਕੀਟਨਾਸ਼ਕਾਂ, ੳੱਲੀਨਾਸ਼ਕਾਂ ਦੀ ਵਰਤੋਂ ਨੂੰ ਘੱਟ ਕਰਦਿਆਂ ਕੁਦਰਤੀ ਦੇਸੀ ਖਾਦਾਂ ਜਿਵੇਂ ਗੰਡੋਇਆਂ ਦੀ ਖਾਦ,ਦੇਸੀ ਰੂੜੀ, ਜੈਵਿਕ ਖਾਦਾਂ, ਹਰੀ ਖਾਦ ਤੋਂ ਇਲਾਵਾ ਜੈਵਿਕ ਕੀਟ ਪ੍ਰਬੰਧ, ਫਸਲੀ ਚੱਕਰ ਵਿੱਚ ਬਦਲਾਅ, ਮਿੱਤਰ ਕੀੜਿਆਂ ਦੀ ਵਰਤੋਂ ਕਰਦਿਆਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਫਸਲਾਂ ਵਿੱਚ ਯੂਰੀਆ ਖਾਦ ਦੀ ਕਾਰਜ਼ਕੁਸ਼ਲਤਾ ਵਧਾਉਣ ਲਈ ਨਿੰਮ ਲਿਪਤ ਯੂਰੀਆ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਭਾਰਤ ਸਰਕਾਰ ਵੱਲੋਂ ਮੋਬਾਇਲ ਐਪ ਜਿਵੇਂ ਕਿਸਾਨ ਸੁਵਿਧਾ, ਐਗਰੀਮਾਰਕੀਟ, ਇਫਕੋ ਕਿਸਾਨ ਸ਼ੁਰੂ ਕੀਤੇ ਗਏ ਹਨ, ਜਿੰਨਾਂ ਤੋਂ ਕਿਸਾਨ ਫਾਇਦਾ ਉਠਾ ਸਕਦੇ ਹਨ।ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦਾ ਨਾਮੂਨਾ ਲੈਣ ਬਾਰੇ ਜਾਣਕਾਰੀ ਦਿੱਤੀ ਗਈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply