Wednesday, July 3, 2024

5ਵੀਂ ਤੇ 8ਵੀਂ ਦੀ ਪੀ੍ਰਖਿਆ ਵਿੱਚ ਗੈਰਹਾਜ਼ਰ ਵਿਦਿਆਰਥੀਆਂ ਬਾਰੇ ਸਕੂਲ ਮੁਖੀਆਂ ਤੋਂ ਸਪੱਸ਼ਟੀਕਰਨ ਮੰਗਣਾ ਨਿੰਦਣਯੋਗ – ਅਧਿਆਪਕ ਦਲ

PPN2004201601

ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੀ ਅਹਿਮ ਮੀਟਿੰਗ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਿਲਾ ਜਨਰਲ ਸਕੱਤਰ ਰਵਿੰਦਰਜੀਤ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਸ੍ਰੀ ਤਰਸੇਮ ਪਾਲ ਸ਼ਰਮਾ ਮੈਂਬਰ ਸਟੇਟ ਬਾਡੀ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰਵੀਂ ਪ੍ਰੀਖਿਆ ਦੀ ਤਰਜ਼ ਤੇ ਪੰਜਵੀ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਲਈ ਗਈ ਸੀ ਜਿਸ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਸਬੰਧੀ ਸਕੂਲ ਮੁਖੀਆਂ ਤੋਂ ਸਪੱਸ਼ਟੀਕਰਣ ਮੰਗਿਆ ਜਾ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ ਅਤੇ ਅਧਿਆਪਕ ਦਲ ਸਿਖਿਆ ਵਿਭਾਗ ਦੀ ਇਸ ਨਿੰਦਣਯੋਗ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਹਾਜ਼ਰ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਕੀਤਾ ਜਾਂਦਾ ਰਿਹਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚੇ ਸਕੂਲ ਭੇਜਣ ਸਬੰਧੀ ਜਾਗਰੂਕ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਇਹਨਾਂ ਮਾਪਿਆਂ ਵੱਲੋਂ ਆਪਣੀਆਂ ਨਿੱਜੀ ਸਮੱਸਿਆਵਾਂ ਜਾਂ ਆਪਣੀ ਮਰਜੀ ਨਾਲ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ ਜਾਂਦਾ ਹੈ ਤਾਂ ਇਸ ਵਿੱਚ ਸਕੂਲ ਮੁੱਖੀਆਂ ਜਾਂ ਸਬੰਧਿਤ ਅਧਿਆਪਕਾਂ ਦੀ ਕੋਈ ਗਲਤੀ ਨਹੀਂ ਹੈ ਪ੍ਰੰਤੂ ਫਿਰ ਵੀ ਸਿਖਿਆ ਵਿਭਾਗ ਵੱਲੋਂ ਸਕੂਲ ਮੁੱਖੀਆਂ ਤੋਂ ਵਿਦਿਆਰਥੀਆਂ ਦੀ ਇਸ ਗੈਰਹਾਜ਼ਰੀ ਸਬੰਧੀ ਸਪੱਸ਼ਟੀਕਰਨ ਮੰਗ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਜਦੋਂ ਦਸਵੀਂ ਅਤੇ ਬਾਰਵੀਂ ਪ੍ਰੀਖਿਆ ਵਿੱਚ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਸਬੰਧੀ ਅਜਿਹਾ ਸਪੱਸ਼ਟੀਕਰਨ ਨਹੀਂ ਲਿਆ ਜਾਂਦਾ ਤਾਂ ਓਸੇ ਤਰਜ਼ ਤੇ ਹੋਣ ਵਾਲੇ ਇਹਨਾਂ ਪੇਪਰਾਂ ਵਿੱਚ ਗੈਰਹਾਜ਼ਰੀ ਸਬੰਧੀ ਸਪੱਸ਼ਟੀਕਰਨ ਮੰਗਣਾ ਬਿਲਕੁਲ ਗਲਤ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਸਿਖਿਆ ਵਿਭਾਗ ਤੋਂ ਮੰਗ ਕੀਤੀ ਗਈ ਕਿ ਵਿਦਿਆਰਥੀਆਂ ਦੀ ਗੈਰਹਾਜ਼ਰੀ ਸਬੰਧੀ ਅਜਿਹੇ ਬੇਲੋੜੇ ਸਪੱਸ਼ਟੀਕਰਨ ਮੰਗ ਕੇ ਸਕੂਲ ਮੁਖੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੀਟਿੰਗ ਵਿੱਚ ਬਾਬਾ ਤਾਰਾ ਸਿੰਘ, ਰਵਿੰਦਰਜੀਤ ਸਿੰਘ ਪਨੂੰ ਅਤੇ ਤਰਸੇਮ ਪਾਲ ਸ਼ਰਮਾ ਤੋਂ ਇਲਾਵਾ ਰਜਨੀਸ਼ ਕੁਮਾਰ, ਮੰਗਲ ਸਿੰਘ, ਪ੍ਰਵੀਨ ਸਿੰਘ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਕੰਸ ਰਾਜ, ਜਗਜੀਤ ਸਿੰਘ, ਸਰਬਜੀਤ ਸਿੰਘ, ਅਰੁਣਜੀਤ ਸਿੰਘ, ਬਲਵਿੰਦਰ ਕੁਮਾਰ, ਸੁਖਰਾਜ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਦਲ ਦੇ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply