Saturday, January 25, 2025

ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ – ਯੁਗਰਾਜ ਬਾਠ

05021404
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਮੌਲਿਕ ਅਧਿਕਾਰਾਂ ਅਤੇ ਫਰਜ਼ਾਂ ਦੀ ਜਾਣਕਾਰੀ ਨਾ ਹੋਣ ਕਾਰਣ ਗਰੀਬ ਲੋਕਾਂ ਨੂੰ ਜੋ ਸਹੂਲਤ ਸਰਕਾਰ ਦਿੰਦੀ ਹੈ, ਉਹ ਉਹਨਾਂ ਤੱਕ ਪਹੁੰਚ ਨਹੀਂ ਰਹੀ ਹੈ।ਇਸ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਮਨੁੱਖੀ ਅਧਿਕਾਰ ਮੰਚ ਯੂਥ ਵਿੰਗ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਯੁਗਰਾਜ ਸਿੰਘ ਬਾਠ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨਾਂ ਦੀ ਸੰਸਥਾ ਵਲੋਂ ਜਿਲ੍ਹਾ ਪ੍ਰਧਾਨ ਡਾ. ਰਾਜਪੂਤ ਅਤੇ ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਨਦੀਪ, ਸੀਨੀ. ਮੀਤ ਪ੍ਰਧਾਨ ਤਰਸੇਮ ਸਿੰਘ ਬਾਠ, ਸੁਨੀਲ ਕੁਮਾਰ ਤੇ ਪਾਲ ਸਿੰਘ, ਮੁੱਖ ਸਲਾਹਕਾਰ ਨਿਸ਼ਾਨ ਸਿੰਘ ਬਾਠ, ਦੀ ਅਗਵਾਈ ਹੇਠ ਜਿਥੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ, ਉਥੇ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ।ਇਸ ਮੌਕੇ ਕੁਲਦੀਪ ਸਿੰਘ ਰਈਆ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …

Leave a Reply