Wednesday, July 3, 2024

ਡਿਪਟੀ ਕਮਿਸ਼ਨਰ ਅਧਿਕਾਰੀਆਂ ਦੀਆਂ ਟੀਮਾਂ ਸਮੇਤ ਪਿੰਡਾਂ ਦੀਆਂ ਅਨਾਜ ਮੰਡੀ ਦਾ ਦੌਰਾ

PPN2004201603

ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੋ ਦੋਰਾਨ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਮੰਡੀਆਂਵਿੱਚ ਆ ਰਹੀ ਕਣਕ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਆਉਂਦੇ ਕੁਝ ਦਿਨਾਂ ਵਿੱਚ ਕੀਤੀ ਜਾ ਰਹੀ ਹੈ। ਸਥਾਨਕ ਰਾਮਾਂ ਮੰਡੀ, ਤਲਵੰਡੀ ਸਾਬੋ ਅਤੇ ਮੌੜ ਅਨਾਜ ਮੰਡੀ ਵਿੱਚ ਉੱਚ ਅਧਿਕਾਰੀਆਂ ਦੀਆਂ ਟੀਮਾਂ ਸਮੇਤ ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜਾ ਲੈਣ ਉਪਰੰਤ ਡਾ. ਗਰਗ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਅਦਾਇਗੀ ਆਉਂਦੇ ਦੋ-ਤਿੰਨ ਦਿਨਾਂ ਵਿੱਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਸਾਨਾਂ ਅਤੇ ਆੜਤੀਆਂ ਨਾਲ ਗਲਬਾਤ ਦੋਰਾਨ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੇੈ ਅਤੇ ਉਨ੍ਹਾਂ ਨੂੰ ਕਣਕ ਦੇ ਸੀਜਨ ਦੋਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋ ਖਰੀਦ ਪ੍ਰਬੰਧਾਂ ਦਾ ਲਗਾਤਾਰ ਜਾਇਜਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰੂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਪਰ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਸਕਦਾ ਹੈ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਬਾਰੇ ਪੱਤਰਕਾਰਾਂ ਵਲੋਂ ਪੁੱਛੇ ਜਾਣ ‘ਤੇ ਡਾ. ਗਰਗ ਨੇ ਦੱਸਿਆ ਕਿ ਕਣਕ ਦੀ ਆਮਦ ਰਫਤਾਰ ਫੜ ਚੁਕੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ 3.45 ਲੱਖ ਮੀਟ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 2.95 ਲੱਖ ਮੀਟ੍ਰਕ ਟਨ ਕਣਕ ਦੀ ਖਰੀਦ ਮੁਕੰਮਲ ਹੋ ਚੁੱਕੀ ਹੈ ਜਦਕਿ ਬਾਕੀ ਦੀ ਖਰੀਦ ਜੰਗੀ ਪੱਧਰ ਤੇ ਜਾਰੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਕਲ 18 ਅਪ੍ਰੈਲ ਵਾਲੇ ਦਿਨ 61109 ਮੀਟ੍ਰਕ ਟਨ ਕਣਕ ਦੀ ਆਮਦ ਅਤੇ 60462 ਮੀਟ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਦੋਰਾਨ ਡਾ. ਗਰਗ ਨੇ ਮੌੜ ਮੰਡੀ ਵਿੱਚ ਮਾਨਸਾ ਕਲਾਂ ਪਿੰਡ ਦੇ ਬਜੁਰਗ ਕਿਸਾਨ ਮਾੜਾ ਸਿੰਘ ਨਾਲ ਗਲਬਾਤ ਕਰਦਿਆਂ ਉਨ੍ਹਾਂ ਦੀ ਢੇਰੀ ਬਾਰੇ ਜਾਣਕਾਰੀ ਲਈ।ਡਿਪਟੀ ਕਮਿਸ਼ਨਰ ਨੇ ਤਲਵੰਡੀ ਸਾਬੋ ਮੰਡੀ ਵਿੱਚ ਕਣਕ ਲੈ ਕੇ ਆਏ ਇਕ ਕਿਸਾਨ ਦੀ ਫ਼ਸਲ ਦੀ ਬੋਲੀ ਮੌਕੇ ਤੇ ਹੀ ਕਰਵਾਈ।ਕਿਸਾਨਾ ਅਤੇ ਆੜਤੀਆਂ ਦੇ ਵਫਦ ਨਾਲ ਮੁਲਾਕਾਤ ਵਿੱਚ ਡਾ. ਗਰਗ ਨੇ ਭਰੋਸਾ ਦਿੱਤਾ ਕਿ ੳਬਨ੍ਹਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਕਣਕ ਦੀ ਲਿਫਟਿੰਗ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਵੇਗੀ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਤਸੱਲੀਬਖ਼ਸ਼ ਹਨ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋ ਇਲਾਵਾ ਐਸ.ਡੀ.ਅੇੈਮ. ਤਲਵੰਡੀ ਸਾਬੋ ਵਰਿੰਦਰ ਕੁਮਾਰ, ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਲਤੀਫ ਅਹਿਮਦ, ਡੀ.ਐਫ.ਐਸ. ਸੀ. ਜੇ ਐਸ ਕਾਹਲੋਂ, ਜ਼ਿਲ੍ਹਾ ਮੰਡੀ ਅਫ਼ਸਰ ਕੁਲਦੀਪ ਸਿੰਘ ਬਰਾੜ ਤੋਂ ਇਲਾਵਾ ਆੜਤੀਆਂ ਅਤੇ ਕਿਸਾਨਾਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply