Wednesday, July 3, 2024

ਕਰਜ਼ੇ ‘ਤੇ ਪੈਸੇ ਲੈ ਕੇ ਸੰਗਤ-ਦਰਸ਼ਨ ‘ਤੇ ਬਰਬਾਦ ਕੀਤੇ ਜਾ ਰਹੇੇ ਹਨ- ਪ੍ਰੋ: ਬਲਜਿੰਦਰ ਕੌਰ

PPN2004201604ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਆਮ ਆਦਮੀ ਪਾਰਟੀ ਖਿਲਾਫ ਸੰਗਤ-ਦਰਸ਼ਨਾਂ ਦੌਰਾਨ ਦਿੱਤੇ ਜਾ ਰਹੇ ਬਿਆਨਾਂ ‘ਤੇੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੂਰੀ ਅਕਾਲੀ ਲੀਡਰਸ਼ਿਪ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਘਬਰਾਈ ਅਤੇ ਬੌਖਲਾਈ ਹੋਈ ਹੈ।ਵਿਸਾਖੀ ਕਾਨਫਰੰਸ ਦੀ ਸਫ਼ਲਤਾ ਨੇ ਅਕਾਲੀਆਂ ਅਤੇ ਕਾਂਗਰਸੀਆਂ ਦੀ ਘਬਰਾਹਟ ਨੂੰ ਹੋਰ ਵੀ ਵਧਾ ਦਿੱਤੀ ਹੈ। ਇਸੇ ਕਾਰਨ ਆਏ ਦਿਨ ਇਹ ਆਮ ਆਦਮੀ ਪਾਰਟੀ ਵਿਰੁੱਧ ਕੁੱਝ ਵੀ ਬੋਲਦੇ ਰਹਿੰਦੇ ਹਨ। ਜਿਸ ਤਰੀਕੇ ਨਾਲ ਲੋਕਾਂ ਨੇ ਆਪਣੇ-ਆਪਣੇ ਸਾਧਨਾਂ ਨਾਲ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਪਹੁੰਚ ਕੇ ਰਿਕਾਰਡ ਤੋੜ ਇਕੱਠ ਕੀਤਾ, ਸਾਫ਼ ਜ਼ਾਹਿਰ ਹੈ ਕਿ ਪੰਜਾਬ ਵਿੱਚ 2017 ਦੀ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।ਇਸ ਕਰਕੇ ਹੁਣ ਤੋਂ ਹੀ ਅਕਾਲੀ ਅਤੇ ਕਾਂਗਰਸੀ ਲੀਡਰਸ਼ਿਪ ਨੂੰ ਆਮ ਆਦਮੀ ਪਾਰਟੀ ਦੇ ਸੁਪਨੇ ਆ ਰਹੇ ਹਨ।ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਅਕਾਲੀ ਸਰਕਾਰ ਸੰਗਤ-ਦਰਸ਼ਨਾਂ ਰਾਹੀਂ ਜਿੰਨਾ ਮਰਜ਼ੀ ਧਨ ਆਪਣੇ ਚਹੇਤਿਆਂ ਨੂੰ ਲੁਟਾ ਦੇਣ, ਪਰ ਹੁਣ ਦਾਲ ਗਲਨ ਵਾਲੀ ਨਹੀਂ, ਕਿਉਂਕਿ ਇੱਕ ਪਾਸੇ ਸਰਕਾਰ ਕੋਲ ਮੁਲਾਜ਼ਿਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਹਨ ਅਤੇ ਦੂਜੇ ਪਾਸੇ ਕਰਜ਼ੇ ‘ਤੇ ਪੈਸੇ ਲੈ ਕੇ ਸੰਗਤ-ਦਰਸ਼ਨਾਂ ‘ਤੇ ਬਰਬਾਦ ਕੀਤਾ ਜਾ ਰਿਹਾ ਹੈ, ਜਿਸ ਦਾ ਕਿ ਆਮ ਆਦਮੀ ਨੂੰ ਕੋਈ ਫਾਇਦਾ ਨਹੀਂ ਹੋ ਰਿਹਾ ਹੈ ਅਤੇ ਲੋਕ ਹੁਣ ਇਹ ਸਮਝ ਚੁੱਕੇ ਹਨ। ਪ੍ਰੋ: ਕੌਰ ਨੇ 12,500 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਤੋਂ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਕਿਸਾਨਾਂ ਦੀ ਮਦਦ ਲਈ ਹਰ ਅਨਾਜ ਮੰਡੀ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸਕਿਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਦੇ ਨਾਲ ਜੋਨਲ ਮੀਡੀਆ ਇੰਚਾਰਜ ਨੀਲ ਗਰਗ ਵੀ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply