Wednesday, July 3, 2024

ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ

PPN2004201605

ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਬਲਾਕ ਸੰਗਤ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ ਮੁਲਾਜ਼ਮ ਕੰਮ ਕਰ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ 11 ਸਾਲ ਬੀਤ ਜਾਣ ਤੇ ਵੀ ਕਰਮਚਾਰੀਆ ਨੂੰ ਰੈਗੁਲਰ ਨਹੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਿਕ 3 ਸਾਲ ਕੰਮ ਕਰਨ ਵਾਲੇ ਕਰਮਚਾਰੀਆ ਨੂੰ ਰੈਗੁਲਰ ਕਰਨਾ ਬਣਦਾ ਹੈ ਪ੍ਰੰਤੂ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਮੁਲਾਜ਼ਮਾਂ ਨੂੰ ਰੈਗੁਲਰ ਨਹੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ ਸੀ ਜਿਸ ਵਿਚ ਕਰਮਚਾਰੀਆ ਨੂੰ ਵਿਭਾਗ ਵਿਚ ਜਲਦ ਹੀ ਰੈਗੁਲਰ ਕਰਨ ਅਤੇ ਫੀਜ਼ਿਉਥੈਰਪਿਸਟ ਨੂੰ ਪੇ ਸਕੇਲ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ 6 ਮਹੀਨੇ ਬੀਤ ਜਾਣ ਤੇ ਵੀ ਸਿੱਖਿਆ ਮੰਤਰੀ ਦੇ ਦਿੱਤੇ ਭਰੋਸਿਆ ਨੂੰ ਬੂਰ ਨਹੀ ਪਿਆ।ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਮੁਲਾਜ਼ਮਾਂ ਨੂੰ ਜਦ ਤੱਕ ਸਿੱਖਿਆ ਵਿਭਾਗ ਵਿਚ ਰੈਗੁਲਰ ਨਹੀ ਕੀਤਾ ਜਾਦਾ ਤਦ ਤੱਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਯਾਦ ਪੱਤਰ ਦੇਣ ਦੀ ਲੜੀ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਯਾਦ ਪੱਤਰ ਭੇਜਿਆ ਗਿਆ ਹੈ ਅਤੇ ਇਸੇ ਲੜੀ ਤਹਿਤ ਆਉਣ ਵਾਲੇ ਦਿਨਾਂ ਵਿਚ ਵੱਖ ਵੱਖ ਜ਼ਿਲਿਆ ਵਿਚ ਮੰਤਰੀਆ ਤੇ ਵਿਧਾਇਕਾਂ ਰਾਹੀ ਮੁੱਖ ਮੰਤਰੀ ਨੂੰ ਯਾਦ ਪੱਤਰ ਭੇਜੇ ਜਾਣਗੇ।ਇਸ ਮੋਕੇ ਜਸਵਿੰਦਰ ਸਿੰਘ ਅਕਾਊਂਟੈਂਟ, ਸਤਿੰਦਰ ਸਿੰਘ ਜੈ.ਈ, ਭੁਪਿੰਦਰ ਸਿੰਘ ਡਾਟਾ ਐਂਟਰੀ ਓਪਰੇਟਰ, ਧਰਮਜੀਤ ਡਾਟਾ ਐਂਟਰੀ ਓਪਰੇਟਰ ਹਾਜ਼ਿਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply