ਬਠਿੰਡਾ, 11 ਮਈ ( ਜਸਵਿੰਦਰ ਸਿੰਘ ਜੱਸੀ)-ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਫੇਸ-੧ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਅੱਜ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਹਰਮਿੰਦਰ ਸਿੰਘ ਸਮਾਘ ਲਗਾਤਾਰ ੮ਵੀਂ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਹਨ ਤੇ ਜਲ ਸਿਹਤ ਤੇ ਸੈਨੀਟੇਸ਼ਨ ਵਿਭਾਗ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸਮਾਘ ਨੂੰ ਪ੍ਰਧਾਨ ਬਨਣ ‘ਤੇ ਅਕਾਲੀ ਆਗੂਆਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਉਨਾਂ ਨੂੰ ਬਠਿੰਡਾ ਸ਼ਹਿਰੀ ਵਿਧਾਇਕ ਤੇ ਚੀਫ ਪਾਰਲੀਮੈਂਟ ਸੈਕਟਰੀ ਸਰੂਪ ਚੰਦ ਸਿੰਗਲਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਕੋਆਪਰੇਟਿਵ ਬੈਂਕ ਦੇ ਚੇਅਰਮੈਨ ਜਸਬੀਰ ਸਿੰਘ ਬਰਾੜ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਹੀਆ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ, ਬਿਕਰਮ ਸਿੰਘ ਧਿੰਗੜ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਹੀਦ ਮਤੀ ਦਾਸ ਨਗਰ, ਆਤਮਾ ਸਿੰਘ ਚਹਿਲ, ਸੀਨੀਅਰ ਅਕਾਲੀ ਆਗੂ ਮੋਹਨਜੀਤ ਸਿੰਘ ਪੁਰੀ, ਕੌਂਸਲਰ ਮਾਸਟਰ ਹਰਮੰਦਰ ਸਿੰਘ, ਇੰਦਰਜੀਤ ਸਿੰਘ ਬਰਾੜ, ਜਗਜੀਤ ਸਿੰਘ ਜੀਤੀ, ਜੋਰਾ ਸਿੰਘ ਬਰਾੜ, ਅਮਰੀਕ ਪਾਲ ਸਿੰਘ ਢਿੱਲੋਂ,ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ, ਗੁਰਬਖਸ਼ੀਸ਼ ਸਿੰਘ ਚੀਮਾ, ਭੁਪਿੰਦਰ ਸਿੰਘ ਪਿੱਥੋ, ਪ੍ਰਿਥੀ ਜਲਾਲ, ਪਰਮਪਾਲ ਸਿੰਘ ਸਿੱਧੂ, ਦਲਜੀਤ ਸਿੰਘ ਬਰਾੜ, ਗੁਰਅਵਤਾਰ ਸਿੰਘ ਗੋਗੀ ਆਦਿ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੁਆਰਾ ਦੱਸਿਆ ਗਿਆ ਕਿ ਸ੍ਰ. ਸਮਾਘ ਬੇਦਾਗ ਸਖਸ਼ੀਅਤ ਹਨ ਤੇ ਗੁਰੂ ਘਰ ਦੇ ਅਨਿੰਨ ਸੇਵਕ ਹਨ। ਉਨਾਂ ਪਿਛਲੇ ਵਰਿਆਂ ਦੌਰਾਨ ਨਿਰਪੱਖ ਤੇ ਨਿਸ਼ਕਾਮ ਸੇਵਾ ਨਿਭਾ ਕੇ ਮਿਸਾਲ ਕਾਇਮ ਕੀਤੀ ਹੈ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …