Wednesday, July 3, 2024

ਛੇ ਹਫ਼ਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 26 ਨੂੰ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਦਸਵੀਂ ਪਾਸ ਅਤੇ ਬੇਰੁਜ਼ਗਾਰ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੰਟਰਵਿਊ 26 ਅਪ੍ਰੈਲ 2016 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਅਤੇ ਤਸਦੀਕ ਕਰਵਾ ਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply