Wednesday, July 3, 2024

ਮੱਛੀ ਪਾਲਣ ਵਿਭਾਗ ਵੱਲੋਂ ਦੋ ਰੋਜ਼ਾ ਰਾਜ ਪੱਧਰੀ ਮੱਛੀ ਮੇਲਾ 24 ਤੇ 25 ਨੂੰ-ਰਣੀਕੇ

S. Gulzar Singh Ranike

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਸਬੰਧੀ ਭਰਪੂਰ ਜਾਣਕਾਰੀ ਦੇਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮਿਤੀ 24 ਅਤੇ 25 ਅਪ੍ਰੈਲ ਨੂੰ ਦੋ ਰੋਜ਼ਾ ਰਾਜ ਪੱਧਰੀ ਪੰਜਾਬ ਮੱਛੀ ਮੇਲਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ 24 ਅਪ੍ਰੈਲ ਨੂੰ ਸਵੇਰੇ 10 ਵਜੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਕਰਨਗੇ।  ਉਨ੍ਹਾਂ ਦੱਸਿਆਂ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਮੱਛੀ ਪਾਲਣ ਕਿੱਤੇ ਨਾਲ ਸਬੰਧਤ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਤਕਨੀਕੀ ਸੈਸ਼ਨਾਂ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਰਾਜਾਂ ਦੇ ਵਿਗਿਆਨੀਆਂ/ਮਾਹਿਰਾਂ ਵੱਲੋਂ ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਦੀਆਂ ਸਕੀਮਾਂ ਅਤੇ ਹੋਰਨਾਂ ਜ਼ਰੂਰੀ ਨੁਕਤਿਆਂ ਬਾਰੇ ਦੱਸਿਆ ਜਾਵੇਗਾ।ਇਸੇ ਦੌਰਾਨ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੱਛੀ ਪਾਲਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply