ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਭਲਕੇ 21 ਅਪ੍ਰੈਲ 2016 ਨੂੰ ਸਵੇਰੇ 10 ਵਜੇ ਕਿਲ੍ਹਾ ਗੋਬਿੰਦਗੜ੍ਹ ਦੇ ਸਾਹਮਣੇ (ਨਜ਼ਦੀਕ ਪੰਜਾਬ ਰੋਡਵੇਜ਼ ਵਰਕਸ਼ਾਪ) ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਮੌਕੇ ਸ. ਮਜੀਠੀਆ ਇਸ ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਨਾਲ ਹੁਣ ਡਰਾਈਵਿੰਗ ਲਾਈਸੰਸ ਮੌਕੇ ‘ਤੇ ਹੀ ਪੂਰੇ ਪਾਰਦਰਸ਼ੀ ਢੰਗ ਨਾਲ ਜਾਰੀ ਹੋਣਗੇ ਜਿਸ ਨਾਲ ਜਿਥੇ ਸਮੇਂ ਦੀ ਬੱਚਤ ਹੋਵੇਗੀ ਉਥੇ ਲੋਕਾਂ ਨੂੰ ਲਾਈਸੰਸ ਲਈ ਵਾਰ-ਵਾਰ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media