Wednesday, July 3, 2024

ਓਂਟਾਰੀਓ ਦੀ ਵਿਧਾਨ ਸਭਾ ਵਿੱਚ ਵਿਸਾਖੀ ਦਾ ਦਿਹਾੜਾ ਮਨਾਉਣਾ ਸ਼ਲਾਘਾਯੋਗ – ਜਥੇ. ਅਵਤਾਰ ਸਿੰਘ

Makkar New

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਓਂਟਾਰੀਓ ਰਾਜ ਦੀ ਰਾਜਧਾਨੀ ਟੋਰਾਂਟੋ ਦੀ ਵਿਧਾਨ ਸਭਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਧੂਮਧਾਮ ਨਾਲ ਮਨਾਉਣਾ ਸ਼ਲਾਘਾਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਰਦਿਆਂ ਕਿਹਾ ਕਿ ਓਂਟਾਰੀਓ ਦੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨਾ ਤੇ ਬਾਹਰ ਨਿਸ਼ਾਨ ਸਾਹਿਬ ਲਹਿਰਾਉਣਾ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।  ਉਨ੍ਹਾਂ ਕਿਹਾ ਕਿ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪ੍ਰੀਮੀਅਰ (ਮੁੱਖ ਮੰਤਰੀ) ਕੈਥਲਿਨ ਵਾਇਨੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਆਉਣ ਸਮੇਂ ਸਿੱਖ ਇਤਿਹਾਸ, ਵੱਖਰੀ ਪਹਿਚਾਣ ਤੇ ਧਾਰਮਿਕ ਚਿੰਨ੍ਹਾਂ ਬਾਰੇ ਜਾਣੂੰ ਕਰਵਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵੱਲ ਅੱਗੇ ਵਧਦਿਆਂ ਓਂਟਾਰੀਓ ਦੀ ਵਿਧਾਨ ਸਭਾ ਵਿੱਚ ਸਿੱਖਾਂ ਦਾ ਇਤਿਹਾਸਕ ਦਿਹਾੜਾ ਵਿਸਾਖੀ ਮਨਾਇਆ ਗਿਆ ਹੈ।ਉਨ੍ਹਾਂ ਓਂਟਾਰੀਓ ਦੀ ਪ੍ਰੀਮੀਅਰ ਕੈਥਲਿਨ ਵਾਇਨੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਂਗ ਕਾਮਾਗਾਟਾਮਾਰੂ ਘਟਨਾ ਸਬੰਧੀ ਮੁਆਫੀ ਮੰਗਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply