ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁ’ਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚ’ਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅ’ਗੇ ਅਰਦਾਸ ਹੈ ਕਿ ਸਤਿਗੁਰੂ ਸ. ਜਸਬੀਰ ਸਿੰਘ ਬਾਦਲ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕੁਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media