Wednesday, July 3, 2024

ਸਿੱਖ ਮਿਸ਼ਨਰੀ ਕਾਲਜ ਦੀ ਧਾਰਮਿਕ ਪ੍ਰੀਖਿਆ ‘ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

PPN2104201602

ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਅਤੇ ਸਰਬੱਤ ਸੰਗਤ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਜਿਸ ਦੇ ਚੱਲਦਿਆਂ ਨਵੰਬਰ 2015 ਨੂੰ ਗੁਰੂ ਨਾਨਕ ਪੁਰਾ ਮੁਹੱਲਾ ਬਠਿੰਡਾ ਵਿਖੇ ਸਥਿੱਤ ਸ਼ਹੀਦ ਜਰਨੈਲ ਸਿੰਘ ਗੌਰਮਿੰਟ ਐਲੀਮੈਂਟਰੀ ਸਕੂਲ ਵਿੱਚ ਸਕੂਲੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ ਸੀ, ਜਿਸ ਵਿੱਚ ਬੱਚਿਆਂ ਨੇ ਕਾਫੀ ਉਤਸ਼ਾਹ ਨਾਲ ਭਾਗ ਲਿਆ ਅਤੇ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਇਨ੍ਹਾਂ ਸਾਰੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਕਾਲਜ ਵਲੋਂ ਜਾਰੀ ਕੀਤੇ ਗਏ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ ਅਤੇ ਸਕੂਲ ਪ੍ਰਿੰਸੀਪਲ ਕਵਿਤਾ ਭੰਡਾਰੀ ਤੇ ਪੰਜਾਬੀ ਅਧਿਆਪਿਕਾ ਅਮਰਜੀਤ ਕੌਰ ਨੂੰ ਵੀ ਸਿਰਕੀਬੰਧ ਨੌਜਵਾਨ ਸਭਾ ਦੇ ਪ੍ਰਧਾਨ ਜਗੀਰ ਸਿੰਘ ਤੇ ਗੁਰਦੁਆਰਾ ਸਾਹਿਬ ਗੋਬਿੰਦ ਪੁਰਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਸ਼ੀਲਡਾਂ ਦੇ ਕੇ ਸਨਮਾਨਤ ਕੀਤਾ।ਪ੍ਰਿੰਸੀਪਲ ਕਵਿਤਾ ਭੰਡਾਰੀ ਤੇ ਪੰਜਾਬੀ ਅਧਿਆਪਿਕਾ ਅਮਰਜੀਤ ਕੌਰ ਨੇ ਕਿਹਾ ਕਿ ਅਗਲੀ ਪ੍ਰੀਖਿਆ ਵਿੱਚ ਚੰਗੀ ਮੈਰਿਟ ਦਿਵਾਉਣ ਲਈ ਉਹ ਬੱਚਿਆਂ ਨੂੰ ਚੰਗੀ ਤਰ੍ਹਾਂ ਤਿਆਰੀ ਕਰਵਾਉਣਗੇ।
ਇਸ ਪ੍ਰੀਖਿਆ ਵਿੱਚ ਛੇਵੀਂ ਕਲਾਸ ਦੀ ਸੁਨੈਨਾ ਪੁੱਤਰੀ ਹੀਰਾ ਲਾਲ ਤੇ ਸਨੇਹਾ ਪੁੱਤਰੀ ਮਨਜੀਤ ਸਿੰਘ, ਅੱਠਵੀਂ ਦੀ ਸੁਸਮਾ ਰਾਣੀ ਪੁੱਤਰੀ ਸਤਪਾਲ ਸਿੰਘ, ਅੰਜਲੀ ਪੁੱਤਰੀ ਸੁਰਜੀਤ ਸਿੰਘ, ਮੋਨਾ ਕੌਰ ਪੁੱਤਰੀ ਕਰਨੈਲ ਸਿੰਘ, ਹਰਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ, ਅਸ਼ੀਸ ਕੁਮਾਰ ਪੁੱਤਰ ਬਾਲ ਕੁਮਾਰ, ਪ੍ਰੀਤੀ ਕੌਰ ਪੁੱਤਰੀ ਭੁਪਿੰਦਰ ਸਿੰਘ, ਵਰਸਾ ਕੌਰ ਪੁੱਤਰੀ ਗੁਲਾਬ ਸਿੰਘ, ਨਿਸਾ ਪੁੱਤਰੀ ਅਜੇ ਕੁਮਾਰ, ਗਗਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ, ਜਸਵਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ, ਕੋਮਲ ਕੌਰ ਪੁੱਤਰੀ ਮੰਗਲ ਸਿੰਘ, ਜਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਅਨੀਤਾ ਕੌਰ ਪੁੱਤਰੀ ਹਰਜੀਤ ਸਿੰਘ, ਨੇਹਾ ਰਾਣੀ ਪੁੱਤਰੀ ਪਵਨ ਕੁਮਾਰ, ਰੌਸਨੀ ਕੌਰ ਪੁੱਤਰੀ ਸੁਖਦੇਵ ਸਿੰਘ, ਸੁਰਿੰਦਰ ਕੌਰ ਪੁੱਤਰੀ ਜਤਿੰਦਰ ਸਿੰਘ ਅਤੇ ਸੁਮਨ ਕੌਰ ਪੁੱਤਰੀ ਬਲਦੇਵ ਸਿੰਘ ਨੇ ਭਾਗ ਲਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply