
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈ ਬਠਿੰਡਾ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਕਰ ਅਤੇ ਆਬਕਾਰੀ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਸਜੀ-ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹਰ ਕੋਈ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ 1000 ਦੇ ਕਰੀਬ ਯਾਤਰੀ ਬਠਿੰਡਾ (ਸ਼ਹਿਰੀ) ‘ਚੋ ਨੰਦੇੜ ਸਾਹਿਬ ਗੁਰੂ ਦਰਸ਼ਨਾਂ ਲਈ ਗਏ ਹਨ। ਇਸ ਤੋਂ ਪਹਿਲਾਂ ਇਸ ਸਕੀਮ ਤਹਿਤ 5 ਅਪ੍ਰੈਲ ਨੂੰ ਵਿਸ਼ੇਸ਼ ਰੇਲਗੱਡੀ ਵਾਰਾਣਸੀ ਵਿਖੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਕੇ ਲਿਆਈ ਸੀ।ਇਸ ਮੌਕੇ ਉਨ੍ਹਾਂ ਨਾਲ ਬਲਵੰਤ ਰਾਏ ਨਾਥ ਮੇਅਰ ਨਗਰ ਨਿਗਮ ਬਠਿੰਡਾ, ਐਸ.ਪੀ. ਦੇਸ ਰਾਜ ਆਦਿ ਹਾਜ਼ਰ ਸਨ।ਸਿੰਗਲਾ ਨੇ ਕਿਹਾ ਕਿ ਯਾਤਰੀਆਂ ਨੂੰ ਖਾਣਾ ਪਾਣੀ, ਅਰਾਮਦਾਇਕ ਰਹਿਣ ਸਹਿਣ ਦੀ ਸੁਵਿਧਾ ਅਤੇ ਮੁਫ਼ਤ ਸਫ਼ਰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਯਾਤਰੀ ਸੁਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਾ ਸਿਰਫ਼ ਇਹ ਮੁਫ਼ਤ ਯਾਤਰਾਂ ਲੋਕਾਂ ਨੂੰ ਗੁਰੂ ਸਥਾਨਾਂ ਦੇ ਦਰਸ਼ਨ ਕਰਾਏਗੀ ਬਲਕਿ ਇਹ ਨਵੀਂ ਭਾਈਚਾਰਕ ਸਾਂਝ ਵੀ ਪੈਦਾ ਕਰੇਗੀ।ਇਸੇ ਤਰ੍ਹਾਂ ਯਾਤਰੀ ਰਾਜ ਕੁਮਾਰ, ਵਾਸੀ ਨਰੂਆਣਾ ਰੋਡ, ਬਠਿੰਡਾ ਨੇ ਕਿਹਾ ਕਿ ਉਹ ਆਪਣੇ ਪੂਰੇ ਪਰਿਵਾਰ ਨਾਲ ਗੁਰੂ ਦਰਸ਼ਨਾਂ ਲਈ ਜਾ ਰਹੇ ਹਨ ਅਤੇ ਸ਼੍ਰੀ ਨੰਦੇੜ ਸਾਹਿਬ ਵਿਖੇ ਸਾਰੇ ਗੁਰੂਧਾਮਾਂ ਦੇ ਦਰਸ਼ਨ ਕਰਨਗੇ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media