Monday, July 1, 2024

ਪਠਾਨਕੋਟ ਵਿੱਚ 1 ਕਰੋੜ 20 ਲੱਖ ਦੀ ਲਾਗਤ ਨਾਲ ਡੇਢ ਏਕੜ ਵਿੱਚ ਬਣਾਏ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਉਦਘਾਟਨ

PPN2104201614

ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੱਸ ਸਟੈਂਡ ਕੰਪਲੈਕਸ ਪਠਾਨਕੋਟ ਵਿਖੇ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਬਣਾਏ ਗਏ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਦਾ ਉਦਘਾਟਨ ਅੱਜ ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ ਕੌਸਲ ਐਸ.ਐਸ.ਪੀ., ਮਾਸਟਰ ਮੋਹਨ ਲਾਲ ਸਾਬਕਾ ਮੰਤਰੀ ਪੰਜਾਬ, ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸਤੀਸ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਅਮਿਤ ਮਹਾਜਨ ਐਸ.ਡੀ.ਐਮ., ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼ ਪਠਾਨਕੋਟ, ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ , ਬੱਸ ਸਟੈਂਡ ਐਸ.ਐਸ. ਸਲਵਿੰਦਰ ਸਿੰਘ ਅਤੇ ਪੱਤਵੰਤੇ ਸ਼ਹਿਰੀ ਤੇ ਵਰਕਰ ਵੀ ਹਾਜ਼ਰ ਸਨ।
ਸ਼੍ਰੀ ਜੋਸ਼ੀ ਨੇ ਇਸ ਮੌਕੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਹਿੰਦੁਸਤਾਨ ਦਾ ਪਹਿਲਾ ਸੂਬਾ ਹੈ ਜਿੱਥੇ ਇਸ ਤਰ੍ਹਾਂ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੈਂਟਰਾਂ ਦੇ ਬਣਨ ਨਾਲ ਜਿੱਥੇ ਦੁਰਘਾਟਨਾਵਾਂ ਦਾ ਗਿਰਾਫ਼ ਘੱਟ ਹੋਵੇਗਾ, ਉੱਥੇ ਡਰਾਈਵਿੰਗ ਲਾਈਸੈਂਸ ਬਣਾਉਣ ਵਿੱਚ ਪਾਰਦਰਸ਼ਤਾ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਲਾਇਸੈਂਸ ਬਣਾਉਣ ਵਾਲਿਆਂ ਨੂੰ ਅਸਾਨੀ ਹੋਵੇਗੀ ਅਤੇ ਇਕ ਡਰਾਇਵਿੰਗ ਟੈਸਟ ਪਾਸ ਕਰਨ ਦੇ ਨਾਲ ਹੀ ਮੋਕੇ ਕੇ ਉਨ੍ਹਾਂ ਨੂੰ ਡਰਾਇਵਿੰਗ ਲਾਇਸੈਂਸ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਸ਼ੁਰੂ ਹੋ ਜਾਣ ਤੋ ਬਾਅਦ ਹੁਣ ਲਾਇਸੈਂਸ ਲਈ ਅਰਜੀਆਂ ਦੇਣ ਵਾਲੇ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਟੈਸਟ ਦੀ ਸਾਰੀ ਪ੍ਰਕਿਰਿਆ ਕੰਪਿਊਟਰਾਈਜਡ ਹੋਵੇਗੀ, ਟੈਸਟ ਦੇ ਦੋਰਾਨ ਵਾਹਨ ਚਾਲਕ ਵੱਲੋਂ ਦਿੱਤੇ ਗਏ ਟੈਸਟ ਦੀ ਵੀਡਿੳ ਬਣੇਗੀ ਅਤੇ ਪਾਸ ਹੋਣ ‘ਤੇ ਕੰਪਿਉਟਰ ਆਪਣੇ ਆਪ ਇਸ ਦਾ ਨਤੀਜਾ ਦੇ ਦੇਵੇਗਾ। ਜਿਸ ਤੋਂ ਬਾਅਦ ਮੌਕੇ ਤੇ ਹੀ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਨੂੰ ਡਰਾਈਵਿੰਗ ਲਾਇਸੈਂਸ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰ ਕਿਸੇ ਕਾਰਨ ਕਰਕੇ ਵਾਹਨ ਚਾਲਕ ਡਰਾਈਵਿੰਗ ਟੈਸਟ ਵਿੱਚ ਪਾਸ ਨਹੀਂ ਹੁੰਦਾ ਤਾਂ ਉਸ ਨੂੰ ਇਕ ਹਫਤੇ ਦੇ ਬਾਅਦ ਦੂਸਰਾ ਮੌਕਾ ਦਿੱਤਾ ਜਾਵੇਗਾ।  ਸ਼੍ਰੀ ਜੋਸ਼ੀ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 67 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਜਨ ਧੰਨ ਯੋਜਨਾ, ਮੁਦਰਾ ਬੈਂਕ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ, ਸਿਹਤ ਬੀਮਾ ਯੋਜਨਾ ਆਦਿ ਤਹਿਤ ਗਰੀਬ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਨੂੰ ਜ਼ਿਲ੍ਹੇ ਦਾ ਦਰਜਾ ਪ੍ਰਾਪਤ ਹੋਣ ਨਾਲ ਅਤੇ ਕਾਰਪੋਰੇਸ਼ਨ ਬਣਨ ਨਾਲ ਅੱਜ ਇਸ ਜ਼ਿਲ੍ਹੇ ਅੰਦਰ ਵੀ ਉਹ ਸਾਰੇ ਵੱਡੇ ਪ੍ਰਾਜੈਕਟ ਚੱਲ ਰਹੇ ਹਨ, ਜੋ ਦੂਸਰੇ ਜ਼ਿਲ੍ਹੇ ਵਿੱਚ ਚੱਲਦੇ ਸਨ। ਜਿਸ ਨਾਲ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਬਹੁਤ ਲਾਭ ਮਿਲਿਆ ਹੈ।
ਇਸ ਮੌਕੇ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਬੋਲਦਿਆਂ ਕਿਹਾ ਕਿ ਪਠਾਨਕੋਟ ਦੇ ਜ਼ਿਲ੍ਹਾ ਅਤੇ ਕਾਰਪੋਰੇਸ਼ਨ ਬਣਨ ਨਾਲ ਇਸ ਜ਼ਿਲ੍ਹੇ ਅੰਦਰ ਅੱਜ ਵੱਡੇ ਪ੍ਰਾਜੈਕਟ ਮਿਲੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਆਧੁਨਿਕ ਖੇਡ ਸਟੇਡੀਅਮ, ਸਰਕਾਰੀ ਕਾਲਜ ਅਤੇ ਆਡੀਟੋਰੀਅਮ ਆਦਿ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜੋ ਜਲਦੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪਠਾਨਕੋਟ ਤੇਜ਼ੀ ਨਾਲ ਵਿਕਾਸ ਵੱਲ ਵੱਧ ਰਿਹਾ ਹੈ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸ ਜ਼ਿਲ੍ਹੇ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੀ ਅਨਿਲ ਜੋਸ਼ੀ ਕੈਬਨਿਟ ਮੰਤਰੀ ਪੰਜਾਬ ਨੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦੇ ਕੰਪਲੈਕਸ ਵਿਖੇ ਪੌਦੇ ਲਗਾਏ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply