Monday, July 1, 2024

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

PPN2104201615

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਖੁਰਮਨੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਅਤੇ ਬਖ਼ਸ਼ਿਸ਼ਾਂ ਲੈਣ ਲਈ ‘ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਈ।
ਧਾਰਮਿਕ ਮੌਕੇ ਕਾਲਜ ਵਿਖੇ ਲੰਡਨ (ਯੂ. ਕੇ.) ਤੋਂ ਰਾਜ ਅਕੈਡਮੀ ਤੋਂ ਰਾਗੀ ਪ੍ਰੋ: ਸੁਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕਲਾਸੀਕਲ ਰਾਗਾਂ ਦਾ ਮਨਹੋਰ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕੀਰਤਨ ਦੌਰਾਨ ਕਥਾ ਕਰਦਿਆਂ ਵਾਤਾਵਰਣ ਅਤੇ ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਲਈ ਹਾਜ਼ਰ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਆਪਣੇ ਮੁੱਢਲੇ ਫ਼ਰਜਾਂ ਨੂੰ ਪਛਾਣਨ ਅਤੇ ਦੇਸ਼ ਦੀ ਤਰੱਕੀ ਲਈ ਉਹ ਮੋਹਰੀ ਬਣਨ ਅਤੇ ਮਨ ਨੂੰ ਸੱਚੀ-ਸੁੱਚੀ ਸੋਚ ਨੂੰ ਪਛਾਉਣ ਦੀ ਅਪੀਲ ਕੀਤੀ।  ਇਸ ਮੌਕੇ ਸ: ਛੀਨਾ ਨੇ ਰਾਗੀ ਪ੍ਰੋ: ਸੁਰਿੰਦਰ ਸਿੰਘ ਦੁਆਰਾ ਕੀਤੇ ਗਏ ਕਲਾਸੀਕਲ ਕੀਰਤਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕੌਂਸਲ ਦੀ ਪ੍ਰਥਾ ਅਨੁਸਾਰ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਸਾਲਾਨਾ ਪ੍ਰੀਖਿਆ ਦੀ ਸ਼ੁਰੂਆਤ ਸਮੇਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਅਜਿਹੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਇਸ ਮੌਕੇ ਯੂ. ਕੇ. ਤੋਂ ਆਏ ਉਕਤ ਰਾਗੀ ਦੁਆਰਾ ਕਲਾਸੀਕਲ ਰਾਗ, ਰਾਮਕਲੀ ਅਤੇ ਸੰਗੀਤਕ ਸਾਜਾਂ ‘ਤੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਉਨ੍ਹਾਂ ਵਿੱਦਿਆ ਨੂੰ ਲੜਕੀਆਂ ਦਾ ਅਸਲੀ ਦਾਜ ਦੱਸਦਿਆਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਹੋਰਨਾਂ ਸਰਗਰਮੀਆਂ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ: ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵੱਖ-ਵੱਖ ਧਾਰਮਿਕ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਟਰੀਫਿਕੇਟ ਅਤੇ ਵਜ਼ੀਫ਼ੇ ਤਕਸੀਮ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸ: ਛੀਨਾ ਨੇ ਪ੍ਰਿੰ: ਡਾ. ਮਾਹਲ ਦੀ ਕਾਲਜ ਪ੍ਰਤੀ ਸੇਵਾਵਾਂ ਸਬੰਧੀ ਸ਼ਲਾਘਾ ਕੀਤੀ। ਡਾ. ਮਾਹਲ ਨੇ ਇਸ ਮੌਕੇ ਹਾਜ਼ਰ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਪ੍ਰੀਖਿਆ ਵਿੱਚ ਅਵੱਲ ਆਉਣ ਲਈ ਉਤਸ਼ਾਹਿਤ ਕੀਤਾ।ਸਮਾਗਮ ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਸ: ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਡਾ. ਡੀ. ਕੇ. ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ, ਪ੍ਰੋ: ਜਤਿੰਦਰ ਕੋਰ, ਪ੍ਰੋ: ਰਵਿੰਦਰ ਕੌਰ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply