Monday, July 1, 2024

ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾ ਪ੍ਰਦਾਨ ਕਰਨ ਡਾ. ਵੇਰਕਾ

PPN2104201617

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਸੇਵਾ ਕਾਨੂੰਨ ਦੇ ਅਧਿਕਾਰ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾ ਨੂੰ ਦਫਤਰਾਂ ਦੇ ਚੱਕਰ ਮਾਰ ਕੇ ਖੱਜਲ ਖੁਆਰ ਨਾ ਹੋਣਾ ਪਵੇ । ਡਾ. ਦਲਬੀਰ ਸਿੰਘ ਵੇਰਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦੱਸਿਆ ਕਿ ਇਸ ਕਾਨੂੰਨ ਤਹਿਤ ਸਭ ਤੋ ਵੱਧ ਬਕਾਇਆ ਮਾਮਲੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਸੰਬੰਧਿਤ ਹਨ, ਜਦਕਿ ਕੁੱਝ ਹੋਰ ਵਿਭਾਗਾਂ ਦੇ ਅਜਿਹੇ ਮਾਮਲੇ ਵੀ ਲੰਬਿਤ ਪਏ ਹਨ। ਜਿਨਾ ਦੇ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆ ਨੂੰ ਲਿਖਿਆ ਗਿਆ ਹੈ। ਇਸ ਮੀਟਿੰਗ ਦੌਰਾਨ ਜਿਲਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਇਸ ਐਕਟ ਨੂੰ ਅਮਲੀ ਜਾਮਾ ਪਹਿਨਾਉਦਿਆਂ ਅਸਲੀ ਮਾਮਲਿਆ ਵਿਚ ਲਾਗੂ ਕੀਤਾ ਜਾਵੇ, ਉਹਨਾ ਕਿਹਾ ਕਿ ਪੰਜਾਬ ਭਾਰਤ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਸਰਕਾਰੀ ਸੇਵਾਵਾਂ ਨੂੰ ਸਮਾਂ ਬੰਦ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਨੂੰ ਲੋਕ ਹਿਤੈਸ਼ੀ ਬਣਾਇਆ ਗਿਆ ਹੈ।ਡਾ. ਵੇਰਕਾ ਨੇ ਦੱਸਿਆ ਕਿ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਤਹਿਤ ਹੁਣ ਤੱਕ 351 ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ।ਪਿਛਲੇ ਸਮੇ ਦੌਰਾਨ ਜਿਨਾਂ ਅਧਿਕਾਰੀਆਂ ਨੇ ਲੋਕਾਂ ਨੂੰ ਸਮੇ ਸਿਰ ਸੇਵਾ ਪ੍ਰਦਾਨ ਨਹੀ ਕੀਤੀ, ਉਹਨਾ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ ਪੀੜਿਤ ਬਿਨੈਕਾਰਾਂ ਨੂੰ ਸਰਕਾਰ ਵਲਂੋ ਯੋਗ ਮੁਆਵਜ਼ਾ ਵੀ ਦਿੱਤਾ ਗਿਆ ਹੈ ।ਉਹਨਾਂ ਨੇ ਦੱਸਿਆ ਕਿ ਸਰਕਾਰ ਨੇ ਸਾਰੇ ਵਿਭਾਗਾਂ ਦੇ ਦਫਤਰਾਂ ਦੇ ਬਾਹਰ ਉਪਰੋਕਤ ਸੇਵਾਵਾਂ ਦੇ ਵੱਡੇ ਵੱਡੇ ਹੋਰਡਿੰਗ ਬੋਰਡ ਵੀ ਲਗਵਾਏ ਗਏ ਹਨ।ਜਿਨਾਂ ਉਪਰ ਸਾਰੀਆ ਸੇਵਾਵਾਂ ਦਾ ਨਿਯਤ ਸਮਾਂ ਅਤੇ ਹੋਰ ਜਾਣਕਾਰੀਆਂ ਉਪਲੱਬਧ ਹਨ। ਡਾ. ਵੇਰਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦਾ ਵੱਧ ਤੋ ਵੱਧ ਲਾਹਾ ਲੈਣ ਅਤੇ ਆਪਣਾ ਕੰਮ ਸਮੇਂ ਸਿਰ ਨਿਪਟਾ ਕੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਉਣ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply