Monday, July 1, 2024

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਫੈਸਰ ਦਾ ਅਕਾਦਮਿਕ ਪ੍ਰਾਪਤੀਆਂ ਲਈ ਗੋਲਡ ਮੈਡਲ ਨਾਲ ਸਨਮਾਨ

PPN2204201601ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਪੈਰਾ ਮੈਡੀਕਲ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਵਿਕਰਮ ਮਿੱਤਲ ਨੂੰ ਕਲੀਨੀਕਲ ਮਾਈਕਰੋਬਾਇਉਲੌਜੀ ਦੇ ਖੇਤਰ ਵਿਚ ਸ਼ਾਨਦਾਰ ਮੁਹਾਰਤ ਲਈ ਸੋਨ ਤਮਗੇ ਨਾਲ ਆਦੇਸ਼ ਯੂਨੀਵਰਸਿਟੀ ਵਿਖੇ ਸਨਮਾਨਿਤ ਕੀਤਾ ਗਿਆ। ਬੀਤੇ ਦਿਨੀਂ ਹੋਏ ਇੱਕ ਕਨਵੋਕੇਸ਼ਨ ਪ੍ਰੋਗਰਾਮ ਵਿਚ ਡਾ. ਐੱਚ. ਐੱਸ. ਗਿੱਲ, ਕੁਲਪਤੀ ਆਦੇਸ਼ ਯੂਨੀਵਰਸਿਟੀ, ਡਾ. ਮਹੇਸ਼ ਵਰਮਾ, ਪਦਮ ਸ਼੍ਰੀ ਐਵਾਰਡੀ (ਡਾਇਰੈਕਟਰ, ਮੌਲਾਨਾ ਅਜ਼ਾਦ ਯੂਨੀਵਰਸਿਟੀ, ਦਿੱਲੀ), ਡਾ. ਆਰ. ਕੇ. ਕੋਹਲੀ, ਉਪ ਕੁਲਪਤੀ ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਪ੍ਰੋ. ਵਿਕਰਮ ਮਿੱਤਲ ਨੂੰ ਇਹ ਮੈਡਲ ਆਪਣੇ ਕਰ ਕਮਲਾਂ ਨਾਲ ਦਿੱਤਾ। ਪ੍ਰੋ. ਵਿਕਰਮ ਮਿੱਤਲ ਨੇ ਆਪਣੀ ਇਸ ਮੁਕਾਮ ‘ਤੇ ਪਹੁੰਚਾਉਣ ਲਈ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਸਮੇਤ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਸਮੁੱਚੀ ਮੈਨੇਜਮੈਂਟ, ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦੀ ਸੁਚੱਜੀ ਅਗਵਾਈ ਲਈ ਧੰਨਵਾਦੀ ਸ਼ਬਦ ਕਹੇ। ਡਾ. ਨਛੱਤਰ ਸਿੰਘ ਮੱਲ੍ਹੀ, ਉਪ ਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਇਸ ਪ੍ਰਾਪਤੀ ਲਈ ਪ੍ਰੋ. ਵਿਕਰਮ ਮਿੱਤਲ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਅਤੇ ਖੋਜ ਖੇਤਰ ਵਿੱਚ ਹੋਰ ਵਧੇਰੇ ਪ੍ਰਾਪਤੀਆਂ ਦੀ ਯੂਨੀਵਰਸਿਟੀ ਸਾਰੇ ਹੀ ਸਟਾਫ ਮੈਂਬਰਾਨ ਤੋਂ ਉਮੀਦ ਪ੍ਰਗਟਾਈ। ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਵਧਾਈ ਦੇਂਦਿਆਂ ਅਕਾਦਮਿਕ ਅਤੇ ਖੋਜ ਵਿੱਚ ਉੱਚ ਪ੍ਰਾਪਤੀਆਂ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply