Saturday, August 2, 2025
Breaking News

ਅਜੀਤ ਵਿਦਿਆਲਿਆ ਦੀ ਵਿਦਿਆਰਥਣ ਨੇ +2 ਹਾਸਲ ਕੀਤਾ ਜਿਲ੍ਹੇ ਵਿੱਚ ਤੀਸਰਾ ਸਥਾਨ

PPN110515
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਲਗਏ +2 ਦੇ ਨਤੀਜਿਆਂ ਵਿੱਚ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਿੰਦਰਜੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 450 ਵਿਚੋਂ 429 ਅੰਕ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮਨਿੰਦਰਜੀਤ ਕੌਰ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਇਸ ਤੋਂ ਪਹਿਲਾਂ ਵੀ ਅੱਠਵੀਂ ਅਤੇ ਦਸਵੀਂ ਦੇ ਬੋਰਡ ਇਮਤਿਹਾਨਾਂ ਵਿੱਚ ਸਟੇਟ ਮੈਰਿਟ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਚੁੱਕੀ ਹੈ। +2 ਵਿਚੋਂ ਜਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕਰਨ ਤੇ ਸਕੂਲ ਪ੍ਰਿੰਸੀਪਲ ਤੇ ਕੌਸਲਰ ਸ੍ਰੀਮਤੀ ਰਮਾ ਮਹਾਜਨ ਨੇ ਵਿਦਿਆਰਥਣ ਮਨਿੰਦਰਜੀਤ ਕੌਰ ਦਾ ਲੱਡੂਆਂ ਨਾਲ ਮੁੰਹ ਮਿੱਠਾ ਕਰਵਾਇਆ ਅਤੇ ਉਸ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰ: ਰਮਾ ਮਹਾਜਨ ਨੇ ਦੱਸਿਆ ਕਿ ਮਨਿੰਦਰਜੀਤ ਕੌਰ ਨਾ ਸਿਰਫ ਪੜ੍ਹਾਈ ਵਿੱਚ ਅਵੱਲ ਆਉਂਦੀ ਹੈ ਬਲਕਿ ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲੈਂਦੀ ਹੈ। ਉਹਨਾਂ ਕਿਹਾ ਕਿ ਇਸ ਵਿਦਿਆਰਥਣ ਨੇ ਭਾਸ਼ਾ ਵਿਭਾਗ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵੱਲੋਂ ਕਰਵਾਈਆਂ ਗਈਆਂ ਆਨ-ਦੀ-ਸਪਾਟ ਪ੍ਰਤੀਯੋਗਤਾਵਾਂ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰ: ਰਮਾ ਮਹਾਜਨ ਨੇ ਮਨਿੰਦਰਜੀਤ ਕੌਰ ਤੇ ਉੱਜਵਲ ਭਵਿੱਖ ਦੀ ਵੀ ਕਾਮਨਾ ਕੀਤੀ। ਇਸ ਅਵਸਰ ਤੇ ਮੈਡਮ ਵਨੀਤਾ, ਹਰਸਿਮਰਨ ਕੌਰ, ਮੋਹਿਤ ਮਹਾਜਨ ਅਤੇ ਪੰਕਜ਼ ਸ਼ਰਮਾ ਵੀ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply