Monday, July 1, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ‘ਧਰਤ ਦਿਵਸ’ ਮਨਾਇਆ ਗਿਆ

PPN2204201605ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਵਿੱਚ ਸੰਤੁਲਨ ਬਣਾਏ ਰੱਖਣ ਅਤੇ ਕੁਦਰਤੀ ਸ੍ਰੋਤ ਰੁੱਖਾਂ, ਪੌਦਿਆਂ ਅਤੇ ਜੀਵ ਜੰਤੂਆਂ ਨੂੰ ਬਚਾਉਣ ਲਈ, ਜਨਤਾ ਨੂੰ ਜਾਗਰੁਕ ਕਰਨ ਲਈ ‘ਧਰਤ ਦਿਵਸ’ ਮਨਾਇਆ ਗਿਆ।ਵਿਦਿਆਰਥੀਆਂ ਨੇ ਮਾਨਵੀ ਰੁਕਾਵਟਾਂ ਅਤੇ ਮਨੁੱਖੀ ਕਾਰਨਾ ਤੋਂ ਪੈਦਾ ਹੋਏ ਪ੍ਰਦੂਸ਼ਣ ਨੂੰ ਕਾਬੂ ਕਰਨ ਦੀ ਲੋੜ ਨੂੰ ਦਰਸਾਉਂਦੇ ਹੋਏ ਨਾਟਕ ਪੇਸ਼ ਕੀਤਾ।ਵਿਦਿਆਰਥੀਆਂ ਨੇ ਹਰੇ ਕਵਰ ਦੀ ਮਹਤੱਤਾ ਦੱਸਦੇ ਹੋਏ ਕਿਹਾ ਕਿ ਸ਼ੁੱਧੀਕਰਨ ਦਾ ਕੰਮ ਕਰਦਾ ਹੈ ਅਤੇ ਵਾਤਾਵਰਨ ਵਿੱਚ ਹੋਣ ਵਾਲੇ ਬਦਲਾਵਾਂ ਨੁੰ ਘੱਟ ਕਰਨ ਵਿੱਚ ਮਦਦ ਕਰਦਾ ਹੈ।ਉਨ੍ਹਾਂ ਨੇ ਪ੍ਰਦੂਸ਼ਣ ਹਟਾਉਣ ਦੇ ਨਾਅਰਿਆਂ ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸੀ। ਅਖ਼ੀਰ ਵਿੱਚ ਵਿਦਿਆਰਥੀਆਂ ਨੇ ਪ੍ਰਦੂਸ਼ਣ ਵਧਾਉਣ ਵਾਲੀਆਂ ਗਤੀਵਿਧੀਆਂ ਖ਼ਤਮ ਕਰਨ ਅਤੇ ਵਾਤਾਵਰਨ ਵਿੱਚ ਹੋਣ ਵਾਲੇ ਬੁਰੇ ਪ੍ਰਭਾਵਾਂ ਨੂੰ ਰੋਕਣ ਦੇ ਤਰੀਕੇ ਅਪਣਾਉਣ ਦਾ ਪ੍ਰਣ ਕੀਤਾ।
ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਸਕੂਲ ਦੀ ਇਹੋ ਜਿਹੇ ਮੁੱਦਿਆਂ ਉਤੇ ਲੋਕਾਂ ਨੂੰ ਜਾਗਰੁਕ ਕਰਨ ਲਈ ਸ਼ਲਾਘਾ ਕੀਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਯੋਗਦਾਨ ਪਾਉਂਦੇ ਹੋਏ ਰੁੱਖ ਲਗਾਉਣ ਲਈ ਕਿਹਾ ਤਾਂ ਜੋ ਮੌਸਮ ਵਿੱਚ ਅਚਾਨਕ ਬਦਲਾਅ ਆਉਣਾ, ਤੂਫ਼ਾਨ, ਹੜ੍ਹ ਆਦਿ ਨੂੰ ਰੋਕਣ ਲਈ ਰੁੱਖ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply