Monday, July 1, 2024

ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਪੁੱਜੀ ਕੁੱਲ ਕਣਕ ਵਿਚੋਂ 97.19 ਫੀਸਦੀ ਦੀ ਹੋਈ ਖਰੀਦ ਡੀ.ਸੀ

Smt. Isha Kalia Fzk DCਫਾਜ਼ਿਲਕਾ, 22 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਤੇਜੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਆਈ ਕੁੱਲ ਕਣਕ ਦਾ 97.19 ਫੀਸਦੀ ਹਿੱਸਾ ਖਰੀਦਿਆ ਜਾ ਚੁੱਕਿਆ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 3,79,874 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ 3,69,217 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਕਣਕ ਦੀ ਸਚਾਰੂ ਖਰੀਦ ਲਈ ਸਾਰੀਆਂ ਹੀ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਣਕ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੈਅ ਘੱਟੋ ਘੱਟ ਸਮਰਥਨ ਮੁੱਲ 1525 ਰੁਪਏ ਪ੍ਰਤੀ ਕੁਇੰਟਲ ਤੋਂ ਘੱਟ ਭਾਅ ਤੇ ਕੋਈ ਕਣਕ ਵੇਚਣ ਲਈ ਮਜ਼ਬੂਰ ਕਰਦਾ ਹੈ ਤਾਂ ਕਿਸਾਨ ਤੁਰੰਤ ਇਸ ਦੀ ਸ਼ਿਕਾਇਤ ਆਪਣੀ ਨੇੜੇ ਦੀ ਮਾਰਕੀਟ ਕਮੇਟੀ, ਐਸ.ਡੀ.ਐਮ.ਦਫ਼ਤਰ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਵੇਚਣ ਮੌਕੇ ਜੇ ਫਾਰਮ ਜਰੂਰ ਪ੍ਰਾਪਤ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਮਾਰਕੀਟ ਕਮੇਟੀ 1,26,912 ਮੀਟਰਿਕ ਟਨ ਦੀ ਖਰੀਦ ਨਾਲ ਬਾਕੀ ਮਾਰਕੀਟ ਕਮੇਟੀਆਂ ਤੋਂ ਮੋਹਰੀ ਹੈ ਜਦ ਕਿ ਜਲਾਲਾਬਾਦ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿਚ 1,05,750 ਮੀਟਰਿਕ ਟਨ, ਅਬੋਹਰ ਮਾਰਕੀਟ ਕਮੇਟੀ ਦੀਆਂ ਮੰਡੀਆਂ ਵਿਚ 99,139 ਅਤੇ ਅਰਨੀਵਾਲਾ ਮਾਰਕੀਟ ਕਮੇਟੀ ਦੀਆਂ ਮੰਡੀਆਂ ਵਿਚ 33,416 ਮੀਟਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਜ਼ਿਲ੍ਹੇ ਦੀਆਂ ਮੰਡੀਆਂ ਵਿਚ 47, 136 ਟਨ ਕਣਕ ਦੀ ਆਮਦ ਹੋਈ ਜਦ ਕਿ ਬੀਤੇ ਇਕ ਦਿਨ ਵਿਚ ਕੁੱਲ 57,737 ਟਨ ਕਣਕ ਦੀ ਖਰੀਦ ਹੋਈ। ਜ਼ਿਲ੍ਹੇ ਮਾਰਕਫੈੱਡ ਨੇ ਸਭ ਤੋਂ ਵੱਧ 82,628 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਜਦ ਕਿ ਪੰਜਾਬ ਐਗਰੋ ਨੇ 26,829, ਪਨਸਪ ਨੇ 66250, ਵੇਅਰ ਹਾਊਸ ਨੇ 55654, ਐਫ.ਸੀ.ਆਈ ਨੇ 63675, ਪਨਗ੍ਰੇਨ ਨੇ 70678 ਅਤੇ ਪ੍ਰਾਈਵੇਟ ਵਪਾਰੀਆਂ ਨੇ 3503 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਹੁਣ ਤੱਕ ਖਰੀਦੀ ਗਈ ਕੁੱਲ ਕਣਕ ਵਿਚੋਂ 1,54,681 ਮੀਟਿਰਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਸ. ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਪਿੱਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 6,71,874 ਟਨ ਕਣਕ ਦੀ ਆਮਦ ਹੋਈ ਸੀ। ਮਾਰਕੀਟ ਕਮੇਟੀ ਦੇ ਸਕੱਤਰ ਪ੍ਰੀਤ ਕੰਵਰ ਬਰਾੜ ਨੇ ਦੱਸਿਆ ਕਿ ਬੀਤੇ ਸਾਲ ਅੱਜ ਦੀ ਤਰੀਖ਼ ਤੱਕ 57,585 ਟਨ ਕਣਕ ਦੀ ਖਰੀਦ ਹੋਈ ਸੀ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply