Monday, July 1, 2024

ਖ਼ਾਲਸਾ ਕਾਲਜ ਨੇ ਰਨਰ ਅਪ-2016 ਟਰਾਫ਼ੀ ‘ਤੇ ਜਮਾਇਆ ਕਬਜ਼ਾ

PPN2204201611ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਅਤੇ ਉਸਦੇ ਪ੍ਰਚਾਰ-ਪ੍ਰਸਾਰ ਲਈ ਹਮੇਸ਼ਾਂ ਤੱਤਪਰ ਹੈ ਅਤੇ ਮੈਨੇਜ਼ਮੈਂਟ ਸਮੇਂ-ਸਮੇਂ ‘ਤੇ ਸਿੱਖਿਆ ਨੂੰ ਹੋਰ ਪ੍ਰਫ਼ੁਲਿੱਤ ਕਰਨ ਲਈ ਆਧੁਨਿਕ ਤਕਨੀਕੀ ਸਿੱਖਿਆ ‘ਤੇ ਮੀਟਿੰਗਾਂ ਕਰਕੇ ਸਲਾਹ-ਮਸ਼ਵਰੇ ਸਾਂਝੀ ਕਰਦੀ ਹੈ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਸਾਲ 2015-16 ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ ਖ਼ਾਲਸਾ ਕਾਲਜ ਵੱਲੋਂ ਖੇਡਾਂ ਦੇ ਖੇਤਰ ਵਿੱਚ ਓਵਰ ਆਲ ਵਿੱਚ ਰਨਰ ਅਪ ਜਰਨਲ ਟਰਾਫ਼ੀ ਹਾਸਲ ਕਰਨ ਉਪਰੰਤ ਮੈਨੇਜ਼ਮੈਂਟ ਦਫਤਰ ਵਿਖੇ ਕੀਤਾ। ਇਸ ਸਾਲ ਕਾਲਜ ਵਿਦਿਆਰਥੀ (ਲੜਕਿਆਂ) 15557 ਅਤੇ ਲੜਕੀਆਂ ਨੇ 4568 ਅੰਕ ਦਰਜ ਕਰਵਾ ਕੇ ਕਾਲਜ ਨਾਂਅ ਰੌਸ਼ਨ ਕੀਤਾ।
ਸ: ਮਜੀਠੀਆ ਨੇ ਉਕਤ ਵਿਭਾਗ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੈਨੇਜਮੈਂਟ ਅਜਿਹੇ ਹੋਣਹਾਰ ਤੇ ਕਾਬਲੀਅਤ ਰੱਖਣ ਵਾਲੇ ਵਿਦਿਆਰਥੀਆਂ ਦੀ ਕਦਰ ਕਰਦਾ ਹੈ ਅਤੇ ਉਨ੍ਹਾਂ ਨੂੰ ਉੱਚ ਪੱਧਰ ‘ਤੇ ਪ੍ਰਦਰਸ਼ਨ ਕਰਨ ਲਈ ਹਰੇਕ ਸਹੂਲਤ ਤੇ ਪਹਿਲੂ ਨੂੰ ਧਿਆਨ ਵਿੱਚ ਰੱਖਦਾ ਹੈ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਕਾਲਜ ਦਾ ਖੇਡਾਂ ਵਿੱਚ ਉਚ ਸਥਾਨ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਵਿੱਚ ਕਾਲਜ ਸਟਾਫ਼ ਦੀ ਵਧੀਆ ਕਾਰਗੁਜ਼ਾਰੀ ਸਦਕਾ ਹਰੇਕ ਵਿਦਿਆਰਥੀ ਆਪਣੇ-ਆਪਣੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਲੜਕੇ-ਲੜਕੀਆਂ ਦੀਆਂ 18 ਟੀਮਾਂ ਜੇਤੂ ਰਹੀਆਂ। ਇਸ ਤੋਂ ਇਲਾਵਾ 9 ਟੀਮਾਂ ਉੱਪ ਜੇਤੂ ਅਤੇ 12 ਟੀਮਾਂ ਤੀਸਰੇ ਸਥਾਨ ‘ਤੇ ਰਹੀਆਂ।
ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਸ: ਮਜੀਠੀਆ ਅਤੇ ਸ: ਛੀਨਾ ਦੀ ਸਮੇਂ-ਸਮੇਂ ‘ਤੇ ਦਿੱਤੇ ਜਾਂਦੇ ਸਹਿਯੋਗ ਸਦਕਾ ਸਰਹੱਦੀ ਖੇਤਰ ਤੇ ਦੂਰ-ਦੁਰਾਂਡੇ ਆਉਂਦੇ ਵਿਦਿਆਰਥੀਆਂ ਦੀ ਹਰ ਸੁਵਿਧਾ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਸੇ ਦੇ ਨਤੀਜਾ ਹੈ ਕਿ ਵਿਦਿਆਰਥੀ ਪੂਰੇ ਉਤਸ਼ਾਹ ਆਪਣੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਖੇਡ ਮੁੱਖੀ ਡਾ. ਦਲਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਸਨੇਹ ਰਾਣਾ ਕ੍ਰਿਕੇਟ ਅਤੇ ਸਨੇਹਲ ਦੀਵਾਕਰ ਨੇ ਤੀਰ ਅੰਦਾਜ ਵਿੱਚ ਇੰਟਰ ਨੈਸ਼ਨਲ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਖਿਡਾਰੀਆਂ ਨੇ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋੲ ‘ਵਰਸਿਟੀ ਵੱਲੋਂ 11 ਲੱਖ 20 ਹਜ਼ਾਰ ਦਾ ਨਗਦ ਇਨਾਮ ਹਾਸਲ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਰਵਾਏ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਮੁਕਾਬਲਿਆਂ ਦੌਰਾਨ ਵੱਖ-ਵੱਖ ਖੇਡਾਂ ਵਿੱਚ 5 ਲੱਖ 10 ਹਜ਼ਾਰ ਦਾ ਰੁਪਏ ਦਾ ਨਗਦ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਪ੍ਰੋ: ਅਮਨਦੀਪ ਕੌਰ, ਪ੍ਰੋ: ਹਰਜਿੰਦਰ ਸਿੰਘ, ਪ੍ਰੋ: ਸਾਹਿਲਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply