Monday, July 1, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

PPN2204201613ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅ’ਜ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਧਰਤੀ ਦਿਵਸ ਮਨਾਇਆ ਗਿਆ ਜਿਸ ਵਿੱਚ ਹਿੰਦੀ ਅਧਿਆਪਕਾ ਸ਼੍ਰੀਮਤੀ ਆਸ਼ਾ ਸਹਿਜਪਾਲ ਨੇ ਵਿਦਿਆਰਥੀਆਂ ਨੂੰ ਧਰਤੀ ਮਾਂ ਅਤੇ ਵਾਤਾਵਰਨ ਦੀ ਸਾਂਭੁਸੰਭਾਲ ਬਾਰੇ ਜਾਣਕਾਰੀ ਦਿੰਦੇ ਹੋਏ ਸੰਹੁ ਚੁਕਾਈ ਕਿ ਉਹ ਵੱਧ ਤੋਂ ਵੱਧ ਰੁ’ਖ ਲਾਉਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ। ਨੌਵੀਂੁਸੀ ਦੀ ਵਿਦਿਆਰਥਣ ਸਿਮਰਨ ਕੌਰ ਨੇ ਧਰਤੀ ਤੇ ਮਨੁੱਖ’ ਕਵਿਤਾ, ਦੱਸਵੀੁਸੀ ਦੀ ਉਪਮਨ ਕੌਰ ਨੇ ਧਰਤੀ ਦਿਵਸ ਉਤੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਬਾਰੇ ਸੁਚੇਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੁਰਾਣੀਆਂ ਅਖਬਾਰਾਂ ਨੂੰ ਰੰਗਾਂ ਦੇ ਨਾਲ ਰੰਗ ਕੇ ਸਲੋਗਨ ਲਿਖਣ ਦੀ ਵਧੀਆ ਪੇਸ਼ਕਾਰੀ ਕੀਤੀ। ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲੇ ਦੀ ਸ਼ਲਾਘਾ ਕਰਦੇ ਹੋਏ ਵ’ਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply