Monday, July 1, 2024

ਸ਼ੋ੍ਮਣੀ ਕਮੇਟੀ ‘ਤੇ ਮਹਿਲਾ ਮੁਲਾਜ਼ਮਾਂ ਨੂੰ ਪ੍ਰਸੂਤਾ ਛੁੱਟੀ ਸਮੇਂ ਤਨਖ਼ਾਹ ਨਾ ਦੇਣ ਦੇ ਦੋਸ਼ ਬੇਬੁਨਿਆਦ – ਮੁੱਖ ਸਕੱਤਰ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਹਰਚਰਨ ਸਿੰਘ ਮੁੱਖ ਨੇ ਵੱਖ-ਵੱਖ ਅਖ਼ਬਾਰਾਂ ਵਿੱਚ ਛਪੀ ਉਸ ਖ਼ਬਰ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ਹੈ ਜਿਸ ਵਿੱਚ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਤੇ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੀਆਂ ਮਹਿਲਾਂ ਮੁਲਾਜ਼ਮਾਂ ਨੂੰ ਪ੍ਰਸੂਤਾ ਛੁੱਟੀ ਦੌਰਾਨ ਤਨਖ਼ਾਹ ਨਾ ਦੇ ਕੇ 100 ਕਰੋੜ ਰੁਪਏ ਦਾ ਘਪਲਾ ਕਰਨ ਦੀ ਗੱਲ ਕਹੀ ਗਈ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਵੱਲੋਂ ਸਕੂਲਾਂਫ਼ਕਾਲਜਾਂ ਵਿੱਚ ਜੋ ਮਹਿਲਾ ਮੁਲਾਜ਼ਮ ਰੈਗੂਲਰ ਜਾਂ ਕੰਟਰੈਕਟ ਬੇਸ ‘ਤੇ ਹਨ ਅਤੇ 2 ਸਾਲ ਦੀ ਸੇਵਾ ਪੂਰੀ ਕਰ ਚੁੱਕੀਆਂ ਹੋਣ ਉਨ੍ਹਾਂ ਲਈ 120 ਦਿਨਾਂ ਦੀ ਪ੍ਰਸੂਤਾ ਛੁੱਟੀ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਬੱਚੇ ਦਰਮਿਆਨ 2 ਸਾਲ ਦਾ ਅੰਤਰ ਹੋਣ ਤੇ ਸ਼ੋ੍ਰਮਣੀ ਕਮੇਟੀ ਵੱਲੋਂ ਸੇਵਾ ਸਮੇਂ ਦੋ ਵਾਰ ਪ੍ਰਸੂਤਾ ਛੁੁੱਟੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਤੇ ਕਿਸੇ ਵੀ ਮਹਿਲਾ ਮੁਲਾਜ਼ਮ ਨਾਲ ਧੱਕਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨਿਯਮਾਂ ਤਹਿਤ ਹੀ ਪ੍ਰਸੂਤਾ ਛੁੱਟੀ ਦੌਰਾਨ ਤਨਖ਼ਾਹ ਦਿੱਤੀ ਜਾ ਰਹੀ ਹੈ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply