Saturday, August 15, 2026

ਸ਼ਗਨ ਸਕੀਮ ਦੇ ਤਹਿਤ ਲਾਭਪਾਤਰੀਆਂ ਨੂੰ ਚੈਕ ਵੰਡਦੇ ਸਰਪੰਚ ਮੇਜਰ ਸਿੰਘ – ਅਲਗੋਂ ਕਲਾਂ

PPN2204201615

ਅੱਡਾ ਅਲਗੋਂ ਕੋਠੀ, 22 ਅਪ੍ਰੈਲ (ਹਰਦਿਆਲ ਸਿਘ ਭੈਣੀ)- ਪੰਜਾਬ ਦਾ ਵਿਕਾਸ ਹਮੇਸ਼ਾਂ ਅਕਾਲੀ ਸਰਕਾਰ ਦੌਰਾਨ ਹੀ ਹੋਇਆ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਖੇਮਕਰਨ ਤੋਂ ਵਿਕਾਸ ਦੇ ਮਸੀਹਾ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਸੋਚ ਨੇ ਹਮੇਸ਼ਾਂ ਹੀ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗਰੀਬ ਅਤੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ 15000-15000 ਦੇ ਚੈਕ ਤਕਸੀਮ ਕਰਨ ਮੌਕੇ ਸਰਪੰਚ ਮੇਜਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਕਿਹਾ ਕਿ ਆਪਣੇ ਪਿੰਡ ਦੇ ਕਿਸੇ ਵੀ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਤੇ 5100 ਰੁਪਏ ਦਾ ਸ਼ਗਨ ਉਹ ਆਪਣੇ ਪਰਿਵਾਰ ਵਲੋਂ ਦੇਣਗੇ।ਉਹਨਾਂ ਕਿਹਾ ਕਿ ਅਕਾਲੀ ਸਰਕਾਰ ਹੀ ਹੈ ਜਿਸ ਨੇ ਲੋੜਵੰਦਾਂ ਨੂੰ ਵੱਖ ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿੰਨਾਂ ਵਿੱਚ ਸ਼ਗਨ ਸਕੀਮ, ਬੁੱਢਾਪਾ ਪੈਨਸ਼ਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਸਮੇਤ ਦਲਿਤ ਵਰਗ ਲਈ ਅਨੇਕਾ ਸਕੀਮਾਂ ਸ਼ਾਮਲ ਹਨ।ਇਸ ਮੌਕੇ ਮੈਂਬਰ ਗੁਰਮੁੱਖ ਸਿੰਘ, ਮੈਂਬਰ ਹਰਪਾਲ ਸਿੰਘ, ਮੈਂਬਰ ਪ੍ਰਕਾਸ਼ ਸਿੰਘ, ਬਲਕਾਰ ਸਿੰਘ ਵਡਾਲਾ, ਗੁਰਸੇਵਕ ਸਿੰਘ ਲਾਡੀ, ਰਾਜਬੀਰ ਸਿੰਘ, ਮਲੂਕ ਸਿੰਘ ਪੰਚ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply