ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਹੈ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾ: ਸੋਰਨ ਸਿੰਘ ਦੀ ਹੱਤਿਆ ਸਿੱਖ ਕੌਮ ਲਈ ਇਕ ਅਸਹਿ ਸਦਮਾ ਹੈ।ਗੁਰੁਘਰ ਦੇ ਅਨਿੰਨ ਸੇਵਕ ਡਾ: ਸੋਰਨ ਸਿੰਘ ਦਾ ਪਾਕਿਸਤਾਨ ਦੀ ਰਾਜਨੀਤੀ ਵਿਚ ਵਿਸ਼ੇਸ ਮੁਕਾਮ ਸੀ।ਉਨ੍ਹਾਂ ਨੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ ਦੀ ਸੇਵਾ ਵਿਚ ਇਤਿਹਾਸਕ ਯੋਗਦਾਨ ਪਾਇਆ।ਉਹ ਪਾਕਿਸਤਾਨ ਵਿਚ ਗੁਰਦੁਰਿਆਂ ਦੀ ਸੇਵਾ ਸੰਭਾਲ, ਸਿੱਖ ਹੱਕਾਂ ਅਤੇ ਧਰਮ ਪ੍ਰਚਾਰ-ਪ੍ਰਸਾਰ ਲਈ ਯਤਨਸ਼ੀਲ ਸਨ।ਡਾ: ਸੋਰਨ ਸਿੰਘ ਦੇ ਬੇਵਕਤੀ ਅਕਾਲ ਚਲਾਣੇ ਦਾ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਅਸੀਂ ਇਸ ਸਮੇਂ ਡਾ: ਸੋਰਨ ਸਿੰਘ ਦੇ ਪ੍ਰੀਵਾਰ ਤੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੇ ਦੁੱਖਾਂ ਨੂੰ ਮਹਿਸੂਸ ਕਰਦੇ ਹਾਂ।ਪ੍ਰਮਾਤਮਾ ਡਾ: ਸੋਰਨ ਸਿੰਘ ਦੀ ਆਤਮਾ ਨੂੰ ਆਪਣੇ ਚਰਨ੍ਹਾਂ ਵਿਚ ਨਿਵਾਸ ਬਖਸ਼ੇ।ਜਥੇਦਾਰ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …