Saturday, September 26, 2026

ਉੱਘੇ ਸਮਾਜ ਸੇਵੀ ਭਾਈ ਲੱਖਾ ਚੂਹੜਚੱਕ ਨੂੰ ਸਦਮਾ ਦਾਦਾ ਬਾਬਾ ਬਖ਼ਸ਼ੀਸ਼ ਸਿੰਘ ਦਾ ਦਿਹਾਂਤ

PPN2304201604

ਸੰਦੌੜ, 23 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਪਿਛਲੇ ਲੰਮੇ ਸਮੇਂ ਤੋਂ ਦਾਨੀ ਸੱਜਣਾਂ ਦੀ ਵਿਸ਼ੇਸ਼ ਸਹਿਯੋਗ ਨਾਲ ਗ਼ਰੀਬ ਲੋਕਾਂ ਦੀ ਆਰਥਿਕ ਸਹਾਇਤਾ ਕਰ ਰਹੇ ਸਮਾਜ ਦੀ ਸੇਵਾ ਵਿਚ ਸਮਰਪਿਤ ਧਾਰਮਿਕ ਗੀਤਾਂ ਦੇ ਨਾਮਵਰ ਗੀਤਕਾਰ ਅਤੇ ਗਾਇਕ ਭਾਈ ਲੱਖਾ ਸਿੰਘ ਚੂਹੜਚੱਕ ਦੇ ਸਤਿਕਾਰਯੋਗ ਦਾਦਾ ਬਾਬਾ ਬਖ਼ਸ਼ੀਸ਼ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ।ਜਿੰਨਾ ਦੇ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪੱਤੀ ਮਹਿਰਮੀਆ (ਚੂਹੜਚੱਕ) ਗੁਰਦੁਆਰਾ ਸਾਹਿਬ ਬੋਹੜ ਵਾਲਾ ਨੂੰ ਮਿਤੀ 1 ਮਈ ਦਿਨ ਐਤਵਾਰ ਨੂੰ ਹੋਵੇਗੀ।ਉਨ੍ਹਾਂ ਨਾਲ ਬੰਦੀ ਸਿੰਘਾਂ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ, ਭਾਈ ਗੋਗੀ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ, ਉੱਘੇ ਸਿੱਖ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਖ਼ਾਲਸਾ, ਭਾਈ ਸੁਖਜੀਤ ਸਿੰਘ ਖੋਸਾ (ਸਤਿਕਾਰ ਕਮੇਟੀ ਲੋਹੀਆ), ਭਾਈ ਜੰਗ ਸਿੰਘ, ਭਾਈ ਲਖਵਿੰਦਰ ਸਿੰਘ ਨਾਰੰਗਵਾਲ (ਬੰਦੀ ਸਿੰਘ), ਲੇਖਕ ਹਰਮਿੰਦਰ ਸਿੰਘ ਭੱਟ, ਲੇਖਕ ਤਰਸੇਮ ਮਹਿਤੋ, ਭਾਈ ਜਗਜੀਤ ਸਿੰਘ ਹੇੜੀਕੇ, ਭਾਈ ਗੁਰਨਾਮ ਸਿੰਘ ਕੈਨੇਡਾ, ਸੁੱਖ ਸਿੱਧੂ ਯੂ.ਐਸ.ਏ, ਰਛਪਾਲ ਸਿੰਘ ਯੂ.ਐਸ.ਏ, ਗੁਰਪਿੰਦਰ ਸਿੰਘ ਕੈਨੇਡਾ ਤੋਂ ਇਲਾਵਾ ਧਾਰਮਿਕ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply