Saturday, June 29, 2024

ਖੇਤੀਬਾੜੀ ਵਿਭਾਗ ਵੱਲੋ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ

Wheat Burnt
ਸੰਦੌੜ, 23 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਐਮ.ਕੇ. ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ਤੇ ਖੇਤੀਬਾੜੀ ਵਿਭਾਗ, ਅਹਿਮਦਗੜ੍ਹ ਵੱਲੋਂ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜਗਤਾਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਕੰਗਣਵਾਲ ਦੇ ਕਿਸਾਨ ਜਗਤਾਰ ਸਿੰਘ ਪੁੱਤਰ ਜੌਗਿੰਦਰ ਸਿੰਘ, ਬਲੌਰ ਸਿੰਘ ਪੁੱਤਰ ਮਹਿੰਦਰ ਸਿੰਘ, ਅਜੈਬ ਸਿੰਘ ਪੁੱਤਰ ਜਾਗਰ ਸਿੰਘ ਅਤੇ ਬਹਾਦਰ ਸਿੰਘ ਪੁੱਤਰ ਟਹਿਲ ਸਿੰਘ ਅਤੇ ਪਿੰਡ ਅਮਾਮਗੜ੍ਹ ਦੇ ਕਿਸਾਨ ਇੰਦਰਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਿਰੁੱਧ ਸਬੰਧਤ ਪੁਲਿਸ ਸਟੇਸ਼ਨ-ਅਹਿਮਦਗੜ੍ਹ ਅਤੇ ਸੰਦੌੜ ਵਿਖੇ ਸ਼ਿਕਾਇਤ ਕੀਤੀ ਹੈ।ਕਣਕ ਦੇ ਨਾੜ (ਕਰਚਿਆਂ) ਨੂੰ ਅੱਗ ਲਗਾਉਣ ਦੀ ਜਾਣਕਾਰੀ ਮਿਲਣ ਤੇ ਤੁਰੰਤ ਵਿਭਾਗ ਦੇ ਕਰਮਚਾਰੀਆਂ ਵੱਲੋ ਮੌਕਾ ਦੇਖਿਆ ਗਿਆ ਅਤੇ ਕਾਰਵਾਈ ਕੀਤੀ ਗਈ।ਇਸ ਸਬੰਧ ਵਿੱਚ ਖੇਤੀਬਾੜੀ ਵਿਕਾਸ ਅਫਸਰ, ਅਹਿਮਦਗੜ੍ਹ ਕੁਲਬੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਦੀ ਅਗਵਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਕਣਕ ਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਆ ਜਾ ਰਿਹਾ ਹੈ ਤਾ ਜੋ ਵਾਤਾਵਰਨ ਦੂਸ਼ਿਤ ਨਾ ਹੋਵੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply