Saturday, June 29, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

PPN2304201611

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਦੇ ਮੌਕੇ ਤੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀਮਤੀ ਆਸ਼ਾ ਨਾਰੰਗ ਅਸਿਸਟੈਂਟ ਪ੍ਰੋਫੈਸਰ ਗੁਰੂ ਨਾਨਕ ਦੇਵ ਯੁਨੀਵਰਸਿਟੀ ਅਤੇ ਉਹਨਾਂ ਦੇ ਪਤੀ ਪ੍ਰੋਫੈਸਰ ਨਾਰੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਸਰੋਤਿਆਂ ਨੂੰ ਜੀ ਆਇਆਂ ਆਖਿਆ।ਉਨ੍ਹਾਂ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ ।ਵਿਲੀਅਮ ਸ਼ੇਕਸਪੀਅਰ ਦਾ ਨਾਟਕ ‘ਜੂਲੀਅਸ ਸੀਜ਼ਰ’ ਵਿਦਿਆਰਥੀਆਂ ਨੂੰ ਦਿਖਾਇਆ ਗਿਆ।ਨੌਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨੌਵੀਂੁਈ ਦੀ ਚੰਦਨਦੀਪ ਕੌਰ ਨੇ ਪਹਿਲਾ, ਨੌਵੀਂ ਬੀ ਦੀ ਸਿਮਰਨਦੀਪ ਕੌਰ ਨੇ ਦੂਜਾ ਅਤੇ ਨੌਵੀਂੁਸੀ ਦੀ ਸਿਮਰਨਜੀਤ ਕੌਰ ਅਤੇ ਨੌਵੀਂ ਐਚ ਦੀ ਖਿਆਤੀ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੁਕਾਬਲੇ ਵਿੱਚ ਜੱਜ ਦੀ ਭੁਮਿਕਾ ਸ਼੍ਰੀਮਤੀ ਨਿਸ਼ਚਿੰਤ ਕੌਰ ਅਤੇ ਸ਼੍ਰੀਮਤੀ ਮਿੰਨੀ ਭੁੱਲਰ ਨੇ ਨਿਭਾਈ।ਸੀਨੀਅਰ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੇ ਵਿਲੀਅਮ ਸ਼ੇਕਸਪੀਅਰ ਦੇ ਪੋਟਰੇਟ ਬਨਾਉਣ ਅਤੇ ਪੁਸਤਕਾਂ ਦੇ ਮਹੱਤਵ ਨੂੰ ਦਰਸਾਉਂਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਸਮਾਰੋਹ ਵਿੱਚ ਵਿਦਿਆਰਥੀਆਂ ਨੇ ਭਾਸ਼ਣ ਰਾਹੀਂ ਕਿਤਾਬਾਂ ਦੇ ਮਹੱਤਵ ਤੇ ਚਾਨਣਾ ਪਾਇਆ।ਮੁੱਖ ਮਹਿਮਾਨ ਸ਼੍ਰੀਮਤੀ ਆਸ਼ਾ ਨਾਰੰਗ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਮਾਰੋਹ ਦੌਰਾਨ ਮੁੱਖ ਮਹਿਮਾਨ ਸ਼੍ਰੀਮਤੀ ਆਸ਼ਾ ਨਾਰੰਗ ਅਤੇ ਉਹਨਾਂ ਦੇ ਪਤੀ ਪ੍ਰੋਫੈਸਰ ਨਾਰੰਗ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਦੁਆਰਾ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਲਗਭਗ 2000 ਵਿਦਿਆਰਥੀਆਂ ਨੇ ਸ਼੍ਰੀਮਤੀ ਮੰਜੂ ਸੁਪਰਵਾਈਜ਼ਰ ਦੀ ਅਗਵਾਈ ਵਿੱਚ ਵਿਲੀਅਮ ਸ਼ੇਕਸਪੀਅਰ ਦੀ ਜੀਵਨ ਨਾਲ ਸੰਬੰਧਿਤ ਪ੍ਰਾਜੈਕਟ ਤਿਆਰ ਕੀਤੇ।ਪੋ੍ਰਗਰਾਮ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply