Saturday, June 29, 2024

ਪਾਕਿਸਤਾਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੀ ਭਾਲ ਕਰੇ – ਜਥੇ: ਅਵਤਾਰ ਸਿੰਘ

ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ

Avtar Singh SGPC

ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ)  -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਦੇ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਜਾਣ ‘ਤੇ ਅਫ਼ਸੋਸ ਜ਼ਾਹਿਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀ ਵਾਲਤਾ ਦੇ ਪ੍ਰਤੀਕ ਹਨ ਤੇ ਇਹ ਸਭ ਧਰਮਾਂ ਲਈ ਸਤਿਕਾਰਤ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਚੋਰੀ ਹੋ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਨਾਲ ਦੇਸ਼ੁਵਿਦੇਸ਼ ਵਿੱਚ ਵਸਦੀਆਂ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਸਰਕਾਰ ਘੱਟ ਗਿਣਤੀ ਸਿੱਖਾਂ ਨਾਲ ਆਏ ਦਿਨ ਹੋ ਰਹੇ ਕੋਝੇ ਮਜਾਕ ਦਾ ਕੋਈ ਢੁ’ਕਵਾਂ ਹੱਲ਼ ਕੱਢਣ ਲਈ ਸੰਜੀਦਾ ਹੋਵੇ ਤਾਂ ਜੋ ਅਮਨ ਸਾਂਤੀ ਬਹਾਲ ਰੱਖੀ ਜਾ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਦੇ ਨਾਲੁਨਾਲ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਵੀ ਰਾਫ਼ਤਾ ਕਾਇਮ ਕਰਕੇ ਹੋ ਰਹੀਆਂ ਦੁੱਖਦਾਈ ਘਟਨਾਵਾਂ ਨੂੰ ਠੱਲ੍ਹ ਪਾਉਣ ਦਾ ਯਤਨ ਕਰੇ।
ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਬ ਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੀ ਤੁਰੰਤ ਭਾਲ ਕਰਕੇ ਸਬੰਧਿਤ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕਰੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply