
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਨੇ ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ 15 ਮਈ ਨੂੰ ਇੱਕ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਵੇਰ ਦੇ 9-00 ਵਜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਅਰੰਭ ਹੋ ਕੇ ਇਹ ਮਾਰਚ ਹਾਲ ਗੇਟ ਤੋਂ ਹੁੰਦਾ ਹੋਇਆ ਸ੍ਰੀ ਅਕਲ ਤਖਤ ਸਾਹਿਬ ਪੁੱਜੇਗਾ ਅਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਮੰਗ ਪੱਤਰ ਸੀਪਆ ਜਾਵੇਗਾ ਜਿਸ ਵਿੱਚ ਇਹ ਅਪੀਲ ਕੀਤੀ ਗਈ ਹੈ ਕਿ ਸਿੰਘ ਸਾਹਿਬ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜ ਦਿਵਾਉਣ ਲਈ ਸਰਕਾਰ ਨਾਲ ਗੱਲਬਾਤ ਕਰਨ । ਖਾਲਸਾ ਨੇ ਹੋਰ ਕਿਹਾ ਕਿ ਇਸੇ ਤਰਾਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਵੀ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਕਾਸ਼ੀ, ਹਰਿਦੁਆਰ, ਅਯੁਧਿਆ, ਦਵਾਰਕਾ ਤੇ ਮਥੁਰਾ ਵਾਂਗ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਕੇ ਮੀਟ, ਸ਼ਰਾਬ, ਸਿਗਰਟ ਬੀੜੀ ਆਦਿ ਦੀਆਂ ਦੁਕਾਨਾਂ ਸ਼ਹਿਰ ਦੀ ਹਦੂਦ ਵਿਚੋਂ ਬਾਹਰ ਕੱਢੀਆਂ ਜਾਣ, ਜਿਸ ਨਾਲ ਪਵਿੱਤਰ ਗੁਰੂ ਨਗਰੀ ਨੂੰ ਨਸ਼ਾ ਮੁਕਤ ਕੀਤਾ ਜਾ ਸਕੇਗਾ।ਪ੍ਰਧਾਨ ਖਾਲਸਾ ਨੇ ਮੰਗ ਕੀਤੀ ਕਿ ਨਸ਼ਿਆਂ ਨੂੰ ਰੋਕਣ ਲਈ ਸਖਤ ਕਨੂੰਨ ਬਣਾਏ ਜਾਣ ਅਤੇ ਜਿੰਨਾਂ ਸਿਆਸੀ ਆਗੂਆਂ ‘ਤੇ ਨਸ਼ਿਆਂ ਦੇ ਸੁਦਾਗਰ ਹੋਣ ਦੇ ਦੋਸ਼ ਲੱਗ ਰਹੇ ਹਨ, ਉਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨਾਂ ਕਿਹਾ ਕਿ ਪੰਜਾਬ ਵਿੱਚ ਫੈਲੇ ਨਸ਼ੇ ਕਾਰਣ ਨੌਜਵਾਨ ਇਸ ਅੰਨੇ ਖੁਹ ਵਿੱਚ ਡੁੱਬਦਾ ਜਾ ਰਿਹਾ ਹੈ, ਜੋ ਪੰਜਾਬ ਤੇ ਖਾਸਕਰ ਮਾਪਿਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਇਸ ਮਾਰਚ ਵਿੱਚ ਫੈਡਰੇਸ਼ਨ ਮਹਿਤਾ ਦੇ ਸਾਰੇ ਜਿਲਿਆਂ ਦੇ ਯੂਨਿਟਾਂ ਤੋਂ ਇਲਾਵਾ ਹਮਖਿਆਲ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੀ ਸ਼ਾਮਲ ਹੋਣਗੇ।ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਿੱਥੇ ਜਿੱਥੇ ਸਿੱਖਾਂ ਦੇ ਧਾਰਮਿਕ ਸਥਾਨ ਹਨ ਉਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇ।ਇਸ ਅਵਸਰ ‘ਤੇ ਗਗਨਦੀਪ ਸਿੰਘ ਗੱਗੀ, ਹਰਪ੍ਰੀਤ ਸਿੰਘ ਰਿਸ਼ੂ, ਹਰਜੋਤ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਕਾਲੀ, ਅਮਨਦੀਪ ਸਿੰਘ ਆਦਿ ਵੀ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media