Saturday, June 29, 2024

ਅਰਦਾਸ ਕਰਕੇ ਕੀਤੀ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-2) ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

PPN2304201612
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸੱਗੂ) – ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਜਿਥੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ, ਉਥੇ ਭਾਈ ਗੁਰਇਕਬਾਲ ਸਿੰਘ ਤੇ ਸਾਥੀਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸਕੂਲੀ ਵਿਦਿਆ ਦੇ ਨਾਲ ਨਾਲ ਧਾਰਮਿਕ ਵਿਦਿਆ ਦੇ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।ਭਾਈ ਸਾਹਿਬ ਨੇ ਕਿਹਾ ਕਿ ਹਰ ਕੰਮ ਕਰਨ ਤੋਂ ਪਹਿਲਾਂ ਅਰਦਾਸ ਬੇਨਤੀ ਕਰੀਏ ਤਾਂ ਗੁਰੂ ਸਾਹਿਬ ਹਰ ਕਾਰਜ਼ ਆਪ ਰਾਸ ਕਰਦੇ ਹਨ।ਸਬਦ ਕੀਰਤਨ ਉਪਰੰਤ ਭਾਈ ਸਾਹਿਬ ਨੇ ਸਕੂਲ ਦੇ ਨਵੇਂ ਸੈਸ਼ਨ (2016-17) ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਐੱਮ.ਡੀ ਰਜਿੰਦਰ ਸਿੰਘ, ਟਰੱਸਟੀ ਮੈਂਬਰ ਭਾਈ ਹਰਦੇਵ ਸਿੰਘ ਜੀ ਦੀਵਾਨਾ, ਭਾਈ ਗੁਰਪਾਲ ਸਿੰਘ, ਤਰਵਿੰਦਰ ਸਿੰਘ, ਪਿ੍ਰੰਸੀਪਲ ਜਸਲੀਨ ਕੌਰ (ਬਰਾਂਚ-1) ਅਤੇ ਹੋਰ ਹਾਜਰ ਸ਼ਖਸ਼ੀਅਤਾਂ ਦਾ ਪਿ੍ਰੰਸੀਪਲ ਜਗਜੀਤ ਕੌਰ ਨੇ ਧੰਨਵਾਦ ਕੀਤਾ ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply