Saturday, October 3, 2026

ਯੂਥ ਕਾਂਗਰਸ ਨੇ ਸਰਹਾਲੀ ਦਾਣਾ ਮੰਡੀ ਵਿੱਚ ਕਿਸਾਨਾਂ-ਮਜ਼ਦੂਰਾਂ ਲਈ ਲਗਾਈ ਛਬੀਲ

PPN2404201605ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋਂ,ਰਣਜੀਤ ਮਾਹਲਾ) – ਯੂਥ ਕਾਂਗਰਸ ਵੱਲੋਂ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਦਾਣਾ ਮੰਡੀ ਸਰਹਾਲੀ ਵਿਖੇ ਕਿਸਾਨਾਂ-ਮਜ਼ਦੂਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜੋ ਸਾਰਾ ਦਿਨ ਚਲਦੀ ਰਹੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਅੱਤ ਦੀ ਪੈ ਰਹੀ ਗਰਮੀ ਵਿੱਚ ਠੰਡਾਂ ਜਲ ਛੱਕ ਕੇ ਆਪਣੀ ਪਿਆਸ ਬੁਝਾਈ।ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਗੱਲਬਾਤ ਕਰਦਿਆਂ ਆਖਿਆ ਕਿ ਕਣਕ ਦੀ ਖ੍ਰੀਦ ਹੋਈ ਅੱਜ ਹਫਤੇ ਤੋਂ ਵੱਧ ਦਾ ਸਮਾ ਹੋ ਗਿਆ, ਪਰ ਸਰਕਾਰ ਨੇ ਹਾਲੇ ਤੱਕ ਪੈਮੇਂਟ ਨਹੀ ਭੇਜੀ।ਜਿਸ ਕਾਰਨ ਕਿਸਾਨ ਅਤੇ ਆੜ੍ਹਤੀ ਵਰਗ ਪ੍ਰੇਸ਼ਾਨੀ ਦੇ ਆਲਮ ਵਿੱਚ ਹੈ।ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਜਿੱਥੇ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ, ਉਥੇ ਹੀ ਉਨ੍ਹਾਂ ਲਈ ਪੀਣ ਦੇ ਪਾਣੀ ਦਾ ਵੀ ਕੋਈ ਖਾਸ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿਸਾਨਾਂ ਨੂੰ ਕਣਕ ਝੋਨੇ ਦੇ ਸੀਜ਼ਨ ਵਿੱਚ ਆਪਣੀਆਂ ਫਸਲਾਂ ਵੇਚਣ ਲਈ ਰੁਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਵੀ ਕਦੇ ਨਹੀਂ ਮਿਲੇ। ਜਿਸ ਕਾਰਨ ਸਮੁੱਚੇ ਪੰਜਾਬ ਅੰਦਰ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਅਜੇ ਵੀ ਕਿਸਾਨਾਂ ਦੀ ਖੁਦਕੁਸ਼ੀ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।ਇਸ ਮੌਕੇ ‘ਤੇ ਸਤਬੀਰ ਸਿੰਘ ਰੰਮੀ ਉੱਪ ਪ੍ਰਧਾਨ,ਡਾਂ ਬਲਜਿੰਦਰ ਸਿੰਘ ਬੱਬਾ, ਕੈਪਟਨ ਧੀਰਾ ਸਿੰਘ, ਜਗਮੀਤ ਸਿੰਘ, ਗੁਰਲਾਲ ਸਿੰਘ ਬਰਵਾਲਾ, ਬਖ਼ਸੀਸ਼ ਸਿੰਘ ਸਰਹਾਲੀ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਧਰਮਿੰਦਰ ਸਿੰਘ ਟੀਟੂ ਬੁਰਜ, ਰੇਸ਼ਮ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply