ਅੰਂਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੂੰ ਅੰਤਰਰਾਸ਼ਟਰੀ ਭਾਸ਼ਾ ਮੁਲਾਂਕਣ ‘ਚ ਮਹੱਵਪੂਰਨ ਯੋਗਦਾਨ ਦੇਣ ਲਈ ਐਡੂ-ਕੋਨਵੈਕਸ ‘ਚ ਸਨਮਾਨਿਤ ਕੀਤਾ ਗਿਆ।ਇਹ ਕਾਨਫ਼ਰੰਸ ਨਵੀਂ ਦਿੱਲੀ ਸਬਰੋਤੋ ਪਾਰਕ, ਏਅਰ ਫੋਰਸ ਆਡੀਟੋਰੀਅਮ ਵਿਖੇ ਕਰਵਾਈ ਗਈ।ਇਸ ਤੋਂ ਪਹਿਲਾਂ ਵੀ ਸਕੂਲ 2014-17 ਦਾ ਅੰਤਰਰਾਸ਼ਟਰੀ ਸਕੂਲ ਐਵਾਰਡ ਹਾਸਲ ਕਰਨ ਦਾ ਮਾਣ ਪ੍ਰਾਪਤ ਕਰ ਚੁੱਕਾ ਹੈ।ਇਹ ਐਵਾਰਡ ਸ੍ਰੀ ਜੋਨ ਕੈਅਰ ਚੀਫ਼ ਐਗਜ਼ੀਕੁਟਿਵ, ਪਲੈਨੇਟ ਐਯੂ ਦੁਆਰਾ ਸ਼੍ਰੀਮਤੀ ਮੰਜੂ ਸਪਰਾ ਸੁਪਰਵਾਈਜ਼ਰ ਨੇ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਸਕੂਲ ਦੇ ਪਿ੍ਰੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਐਵਾਰਡ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਇਸ ਨੂੰ ਹਾਸਲ ਕਰਨ ਲਈ ਕੀਤੀ ਗਈ ਮਿਹਨਤ ਲਈ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media