Sunday, July 19, 2026

ਜ਼ਿਲ੍ਹੇ ਵਿੱਚ ਹੁਣ ਤੱਕ 358933 ਮੀਟ੍ਰਿਕ ਟਨ ਕਣਕ ਦੀ ਖ਼ਰੀਦ – ਡੀ. ਸੀ

DC Sh. Varun Roojam

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 358933 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 61303 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 77112 ਮੀਟ੍ਰਿਕ ਟਨ, ਪਨਸਪ ਵੱਲੋਂ 88999 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 37777 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 48715 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 39155 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5872 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਵਾਸਤੇ 56 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply